'ਆਪ' ਜ਼ਿਲ੍ਹਾ ਦਫ਼ਤਰ ’ਚ ਆਜ਼ਾਦੀ ਦਿਹਾੜਾ ਮਨਾਇਆ 'ਆਪ' ਜ਼ਿਲ੍ਹਾ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Publish Date: Sun, 16 Aug 2026 06:39 PM (IST)
Updated Date: Mon, 17 Aug 2026 04:06 AM (IST)
ਫੋਟੋ-7 ਕੈਪਸ਼ਨ : ਝੰਡਾ ਲਹਿਰਾਉਂਦੇ ਹੋਏ ਜਰਨੈਲ ਸਿੰਘ ਢੌਟ, ਗੁਰਪ੍ਰਤਾਪ ਸਿੰਘ ਮੀਆਂਵਿੰਡ, ਸਰਬਜੋਤ ਸਿੰਘ ਧੰਜਲ, ਜੁਗਰਾਜ ਬੱਲ ਅਤੇ ਹੋਰ ਆਗੂ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੀ ਧੂੰਮਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ ਵੱਲੋਂ ਸਾਂਝੇ ਤੌਰ ’ਤੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ਇੱਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ ਅਤੇ ਪ੍ਰੇਰਣਾ ਦਾ ਦਿਨ ਹੈ। ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਆਜ਼ਾਦੀ ਸਿਰਫ਼ ਇੱਕ ਦਿਨ ਮਨਾਉਣ ਵਾਲਾ ਤਿਉਹਾਰ ਨਹੀਂ, ਸਗੋਂ ਇਹ ਸਾਨੂੰ ਆਪਣੇ ਦੇਸ਼ ਅਤੇ ਸਮਾਜ ਪ੍ਰਤੀ ਫ਼ਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਬਿਹਤਰੀ, ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੌਰਾਨ ਸੀਨੀਅਰ ਯੂਥ ਨੇਤਾ ਜੁਗਰਾਜ ਬੱਲ ਹਲਕਾ ਪੂਰਬੀ ਵੀ ਉੇਚੇਚੇ ਤੌਰ ਤੇ ਸ਼ਾਮਿਲ ਹੋਏ ਤੇ ਕਿਹਾ ਕਿ ਸਾਨੂੰ ਆਜ਼ਾਦੀ ਦੇ ਮੁੱਲ ਨੂੰ ਸਮਝਦਿਆਂ ਸਮਾਜ ਵਿੱਚ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਜੁਗਰਾਜ ਬੱਲ, ਸਤਪਾਲ ਸੌਖੀ, ਇਕਬਾਲ ਸਿੰਘ ਭੁੱਲਰ, ਅਨਿਲ ਮਹਾਜਨ (ਮੈਂਬਰ ਐਸਐਸ ਬੋਰਡ), ਸੋਹਨ ਸਿੰਘ ਨਾਗੀ, ਜਗਦੀਪ ਸਿੰਘ, ਐਸਪੀ ਸਿੰਘ, ਦੀਪਕ ਸ਼ਰਮਾ, ਰਮਨ ਕੁਮਾਰ, ਬੌਬੀ ਬਾਵਾ, ਵਿਸ਼ਾਖਾ ਸਿੰਘ, ਹਰਪ੍ਰੀਤ ਬੇਦੀ, ਸਰਬਜੀਤ ਬਿੱਟੂ, ਬੰਟੀ ਮਹਾਜਨ, ਜਸਕਰਨਦੀਪ ਸਿੰਘ, ਰੌਸ਼ਨ ਸਿੰਘ, ਰਜਿੰਦਰ ਕੁਮਾਰ, ਰਾਕੇਸ਼ ਕੁਮਾਰ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।