ਕੈਬਨਿਟ ਮੰਤਰੀ ਅਰੋੜਾ ਵੱਲੋਂ ਝੰਡਾ ਲਹਿਰਾਉਣ ਵੇਲੇ ਨਹੀਂ ਖੁੱਲ੍ਹੀ ਰੱਸੀ ਕੀਤਾ ਭਾਸ਼ਣ
Publish Date: Sun, 16 Aug 2026 07:06 PM (IST)
Updated Date: Mon, 17 Aug 2026 04:06 AM (IST)
ਕੈਪਸ਼ਨ : ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਮਾਰਚ ਪਾਸਟ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹਨ ਡੀਸੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ। * ਭਾਰਤ ਮਾਤਾ ਕੀ ਜੈ ਤੇ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਸ਼ੁਰੂ ਕੀਤਾ ਭਾਸ਼ਣ * ਫੁੱਲ ਡਰੈੱਸ ਰਿਹਰਸਲ ਸਮੇਂ ਵੀ ਆਈ ਸੀ ਇਹ ਮੁਸ਼ਕਲ, ਬਾਵਜੂਦ ਪ੍ਰਸਾਸ਼ਨ ਨੇ ਸਬਕ ਨਹੀਂ ਲਿਆ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ 80ਵੇਂ ਆਜ਼ਾਦੀ ਦਿਵਸ ਸਮਾਰੋਹ ਤੇ ਰਾਸ਼ਟਰੀ ਝੰਡਾ ਲਹਿਰਾਉਣ ਸਮੇਂ ਰੱਸੀ ਅਟਕ ਗਈ। ਇਹ ਮੁਸ਼ਕਲ 13 ਅਗਸਤ ਨੂੰ ਹੋਈ ਫੁੱਲ ਡਰੈੱਸ ਰਿਹਰਸਲ ਸਮੇਂ ਵੀ ਆਈ ਸੀ, ਜਿਸ ਤੋਂ ਬਾਅਦ ਵੀ ਇਸ ਤੋਂ ਪ੍ਰਸਾਸ਼ਨ ਨੇ ਸਬਕ ਨਹੀਂ ਲਿਆ ਅਤੇ 15 ਅਗਸਤ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਸਮੇਂ ਆਈ, ਜਿਸ ਤੋਂ ਬਾਅਦ ਉਨ੍ਹਾਂ ਸਟੇਜ ਤੇ ‘ਭਾਰਤ ਮਾਤਾ ਕੀ ਜੈ’ ਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਉਂਦੇ ਹੋਏ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਪਵਿੱਤਰ ਧਰਤੀ ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਮੌਜੂਦ ਹੈ, ਜਿੱਥੇ ਗੁਰੂ ਸਾਹਿਬ ਦੀ ਕਿਰਪਾ ਹੋਈ ਹੈ, ਉੱਥੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਕਤਲੇਆਮ ਦੀ ਗਵਾਹੀ ਦਿੱਤੀ। ਇਹ ਧਰਤੀ ਮੇਰੇ ਦਿਲ ਦੇ ਹੋਰ ਵੀ ਨੇੜੇ ਹੈ ਕਿਉਂਕਿ ਮੈਂ ਸੁਨਾਮ ਊਧਮ ਸਿੰਘ ਵਾਲਾ ਦੀ ਉਸ ਪਵਿੱਤਰ ਧਰਤੀ ਤੋਂ ਆਇਆ ਹਾਂ। ਮੈਨੂੰ ਉੱਥੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਹੀ ਧਰਤੀ ਮਹਾਨ ਯੋਧੇ ਅਤੇ ਸ਼ਹੀਦ ਊਧਮ ਸਿੰਘ, ਜਿਸ ਨੂੰ ਰਾਮ ਮੁਹੰਮਦ ਸਿੰਘ ਆਜ਼ਾਦ ਵੀ ਕਿਹਾ ਜਾਂਦਾ ਹੈ, ਦਾ ਘਰ ਹੈ, ਜਿਨ੍ਹਾਂ ਨੇ 21 ਸਾਲ ਬਾਅਦ ਲੰਡਨ ਦੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਕਤਲੇਆਮ ਦਾ ਬਦਲਾ ਲਿਆ। ਇਸ ਲਈ, ਇਹ ਸਥਾਨ ਮੇਰੇ ਲਈ ਹੋਰ ਵੀ ਪਵਿੱਤਰ ਹੋ ਜਾਂਦਾ ਹੈ। ਉਨ੍ਹਾਂ ਸਾਡੇ ਦੇਸ਼ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣ ਦੇ ਸੁਪਨੇ ਨਾਲ ਸ਼•ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੱਜ ਵੀ ਸਾਡੇ ਲਈ ਪ੍ਰੇਰਨਾ ਸਰੋਤ ਹਨ। ਸਿਰਫ਼ 23 ਸਾਲ ਦੀ ਉਮਰ ਵਿੱਚ, ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਗਲੇ ਵਿਚ ਫਾਂਸੀ ਦਾ ਫੰਦਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਅਤੇ ਲਏ ਗਏ ਮੁੱਖ ਫੈਸਲਿਆਂ ਤੇ ਚਾਨਣਾ ਪਾ ਕੇ ਲੋਕਾਂ ਦਾ ਧਿਆਨ ਖਿੱਚਿਆ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਬਹੁਤ ਸਾਰੀਆਂ ਲੋਕ ਪੱਖੀ ਸਕੀਮਾਂ ਤੇ ਨੀਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਹਨ। ਉਨ੍ਹਾਂ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਐਨਸੀਸੀ ਕੈਡਿਟਾਂ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਨੇ ਦਰਸ਼ਕਾਂ ਨੂੰ ਮੋਹ ਲਿਆ, ਗੁਰੂ ਨਾਨਕ ਸਟੇਡੀਅਮ ਨੂੰ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਦੇ ਰੰਗਾਂ ਨਾਲ ਰੰਗ ਬੰਨਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਅਮਨ ਅਰੋੜਾ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ਼੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕ ਜੀਵਨਜੋਤ ਕੌਰ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਪ੍ਰਾਤਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸਡੀਐੱਮ ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸਡੀਐੱਮ ਅੰਮ੍ਰਿਤਸਰ-2 ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪ੍ਰਗਤੀ ਸੇਠੀ, ਚੇਅਰਮੈਨ ਸਤਪਾਲ ਸੋਖੀ, ਸਾਬਕਾ ਮੰਤਰੀ ਬੀਬੀ ਲਕਸ਼ਮੀਕਾਂਤਾ ਚਾਵਲਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਪਨਸਪ ਪ੍ਰਭਬੀਰ ਸਿੰਘ ਬਰਾੜ, ਜਸਕਰਨ ਬੰਦੇਸ਼ਾ, ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸਰਬਜੋਤ ਸਿੰਘ ਧੰਜਲ, ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਸੂਬਾ ਮੈਂਬਰ ਸ਼ੀਤਲ ਜੁਨੇਜਾ ਸਮੇਤ ਅਤੇ ਹੋਰ ਆਗੂ ਹਾਜ਼ਰ ਸਨ।