ਸਮਾਗਮ ’ਚ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ
ਸਮਾਗਮ ’ਚ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ
Publish Date: Sun, 16 Aug 2026 07:11 PM (IST)
Updated Date: Mon, 17 Aug 2026 04:06 AM (IST)
ਫੋੋਟੋ-49 ਕੈਪਸ਼ਨ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਮਨਜੀਤ ਸਿੰਘ ਮੰਨਾ, ਰਵੀਕਰਨ ਸਿੰਘ ਕਾਹਲੋ, ਕਨਵਰਬੀਰ ਸਿੰਘ ਮੰਜਰ ਅਤੇ ਹੋਰ। ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸੁਰਾਂ ਕੁੱਲ ਮੰਦਰ ’ਚ ਕਰਵਾਏ ਗਏ ਪਵਿੱਤਰ ਸਤਿਸੰਗ ਸਮਾਗਮ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਉਨ੍ਹਾਂ ਸਮਾਗਮ ’ਚ ਨਤਮਸਤਕ ਹੋ ਕੇ ਗੁਰੂ ਚਰਨਾਂ ’ਚ ਓਟ ਆਸਰਾ ਲਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਧਾਰਮਿਕ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਤੌਰ ਤੇ ਸਾਬਕਾ ਵਿਧਾਇਕ ਤੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕਨਵਰਬੀਰ ਸਿੰਘ ਮੰਜ਼ਰ, ਅਤੇ ਅਜੇਪਾਲ ਵੀਰ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਐਡਵੋਕੇਟ ਸੁਸ਼ੀਲ ਦੇਵਗਨ ਸਮੇਤ ਕਈ ਹੋਰ ਸਿਆਸੀ ਆਗੂ, ਪਤਵੰਤੇ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ। ਮੰਦਰ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਨਾਇਬ ਸੈਣੀ ਅਤੇ ਆਏ ਹੋਏ ਸਾਰੇ ਸੀਨੀਅਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।