
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਅਰੋੜਾ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ

* ਪਰਿਵਾਰ ਸਮੇਤ ਸ਼੍ਰੀ ਲਕਸ਼ਮੀ ਨਾਰਾਇਣ ਤੇ ਸ਼੍ਰੀ ਰਾਮ ਮੰਦਰ ’ਚ ਟੇਕਿਆ ਮੱਥਾ
ਕੈਪਸ਼ਨ: ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਤੇ ਹੋਰ।
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸ਼੍ਰੀ ਠਾਕੁਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ, ਸ਼੍ਰੀ ਰਾਮ ਮੰਦਰ ਅਤੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਮੱਥਾ ਟੇਕਿਆ। ਮੁੱਖ ਪੁਜਾਰੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸਾਦ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਅਮਨ ਅਰੋੜਾ ਨੇ ਸ਼੍ਰੀ ਵੱਡਾ ਹਨੂੰਮਾਨ ਮੰਦਰ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਦੁਰਗਿਆਣਾ ਮੰਦਰ ਕਮੇਟੀ ਦੀ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਸਹਿ ਸਕੱਤਰ ਰੋਹਿਤ ਖੰਨਾ ਅਤੇ ਸਹਿ ਮੈਨੇਜਰ ਲਲਿਤ ਮੋਹਨ ਚੰਡੋਕ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕਮੇਟੀ ਵੱਲੋਂ ਅਮਨ ਅਰੋੜਾ ਨੂੰ ਸ਼੍ਰੀ ਦੁਰਗਿਆਣਾ ਮੰਦਰ ਦਾ ਸੁੰਦਰ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਕੇਸ਼ ਸ਼ਰਮਾ ਅਤੇ ਕਾਰਜਕਾਰਨੀ ਮੈਂਬਰ ਆਦਰਸ਼ ਸ਼ਰਮਾ ਵੀ ਹਾਜ਼ਰ ਸਨ।