ਕੂੜੇ ਦਾ ਵਿਗਿਆਨਕ ਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਪਿੰਡਾਂ ’ਚ ਪੈਦਾ ਹੋਣ ਵਾਲੇ ਕੂੜੇ ਦਾ ਵਿਿਗਆਨਕ ਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਸਮੇਂ ਦੀ ਮੁੱਖ ਲੋੜ
Publish Date: Sun, 23 Aug 2026 06:52 PM (IST)
Updated Date: Mon, 24 Aug 2026 04:04 AM (IST)
ਪਿੰਡਾਂ ’ਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ’ਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੈਦਾ ਹੋਣ ਵਾਲੇ ਕੂੜੇ ਦਾ ਵਿਿਗਆਨਕ ਅਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਨਾ ਸਿਰਫ਼ ਪਿੰਡਾਂ ਵਿੱਚ ਕੂੜੇ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇਗਾ, ਸਗੋਂ ਪਿੰਡਾਂ ਨੂੰ ਸਾਫ਼ ਅਤੇ ਸਵੱਛ ਰੱਖਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੂੜੇ ਨੂੰ ਸਰੋਤ ਪੱਧਰ ’ਤੇ ਹੀ ਵੱਖ-ਵੱਖ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਕੂੜੇ ਦੀ ਸਹੀ ਸੰਭਾਲ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿਚ ਇਹ ਵੀ ਹਦਾਇਤ ਕੀਤੀ ਗਈ ਕਿ ਘਰਾਂ ਤੋਂ ਕੂੜਾ ਇਕੱਠਾ ਕਰਨ ਲਈ ਪਿੰਡਾਂ ਵਿੱਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ/ਵਾਹਨਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ। ਪਿੰਡਾਂ ਵਿੱਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਦਾ ਢੁੱਕਵਾਂ ਪ੍ਰਬੰਧ ਕਰਕੇ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਿਰਆ ਨੂੰ ਮਜ਼ਬੂਤ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਸਿਰਫ਼ ਸਰਕਾਰੀ ਯੋਜਨਾ ਵਜੋਂ ਨਹੀਂ, ਬਲਕਿ ਪਿੰਡ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਵਜੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਪਿੰਡ ਦੀ ਲੋੜ ਅਤੇ ਸਥਾਨਕ ਸਥਿਤੀਆਂ ਅਨੁਸਾਰ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕੀਤੇ ਜਾਣ। ਇਸ ਨਾਲ ਪਿੰਡਾਂ ਵਿੱਚ ਕੂੜੇ ਦਾ ਸਹੀ ਪ੍ਰਬੰਧਨ ਕਰਨ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਮੀਟਿੰਗ ਦੌਰਾਨ ਬਲਜੀਤ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਜਗਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਿਰਨਦੀਪ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰ਼ਸ਼ਾ ਛੀਨਾ, ਮਲਕੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਜਨਾਲਾ ਅਤੇ ਰਮਦਾਸ, ਸਰਬਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਈਆ, ਸਮਸ਼ੇਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਚੋਗਾਵਾਂ, ਅਮਨਦੀਪ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ, ਬਿਕਰਮਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੇਰਕਾ, ਅਮਨਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਜੀਠਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਸਕੱਤਰ ਹਾਜ਼ਰ ਸਨ।