ਦਸ਼ਮੇਸ਼ ਹੈਰੀਟੇਜ ਸਕੂਲ ’ਚ ਮਨਾਇਆ ਤੀਆਂ ਦਾ ਤਿਉਹਾਰ
ਦਸ਼ਮੇਸ਼ ਹੈਰੀਟੇਜ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Publish Date: Tue, 25 Aug 2026 04:28 PM (IST)
Updated Date: Wed, 26 Aug 2026 04:01 AM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਂਕ ਮਹਿਤਾ : ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਂਕ ਵਿਖੇ ਬੀਤੇ ਦਿਨੀਂ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਅਤੇ ਵਿਦਿਆਰਥੀਆਂ ਨੂੰ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਾਉਣ ਮਹੀਨੇ ਦਾ ਪ੍ਰਮੁੱਖ ਤਿਉਹਾਰ, ਜਿਸ ਦਾ ਵਿਸ਼ਾ ਤੀਆਂ ਤੀਜ ਦੀਆਂ ਉਚੇਚੇ ਤੌਰ ਤੇ ਸਕੂਲ ਦੇ ਬੱਚਿਆਂ ਵੱਲੋਂ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਦੇ ਨਾਲ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਬੱਚਿਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਬੋਲੀਆਂ, ਗਿੱਧਾ, ਗੀਤ ਤੇ ਭੰਗੜਾ ਪਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ ਗਿਆ। ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ। ਵਿਦਿਆਰਥੀਆਂ ਵੱਲੋਂ ਇਸ ਦਿਨ ਨੂੰ ਪੂਰੀ ਖੁਸ਼ੀ ਨਾਲ ਮਾਣਿਆ ਗਿਆ ਅਤੇ ਇਕ ਦੂਜੇ ਨਾਲ ਰਲ -ਮਿਲ ਕੇ ਚਾਰ ਚੰਨ ਲਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਲਕਸ਼ਮਣ ਸਿੰਘ ਰਾਵਤ, ਹਰਪ੍ਰੀਤ ਕੌਰ, ਸੰਦੀਪ ਕੌਰ, ਰਵਨੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹਨ।