ਜੰਡਿਆਲਾ ਗੁਰੂ ਦੇ ਖੇਡ ਸਟੇਡੀਅਮ ਦਾ ਨਗਰ ਕੌਂਸਲ ਪ੍ਰਧਾਨ ਵੱਲੋਂ ਜਾਇਜ਼ਾ ਜੰਡਿਆਲਾ ਗੁਰੂ ਦੇ ਖੇਡ ਸਟੇਡੀਅਮ ਦਾ ਨਗਰ ਕੌਂਸਲ ਪ੍ਰਧਾਨ ਵੱਲੋਂ ਜਾਇਜ਼ਾ
Publish Date: Tue, 25 Aug 2026 04:36 PM (IST)
Updated Date: Wed, 26 Aug 2026 04:01 AM (IST)
ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਟੇਡੀਅਮ ਲਈ ਦਿੱਤੀ 3.30 ਕਰੋੜ ਰੁਪਏ ਦੀ ਗ੍ਰਾਂਟ ਨਾਲ ਚੱਲ ਰਿਹਾ ਨਿਰਮਾਣ ਕਾਰਜ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਜੰਡਿਆਲਾ ਗੁਰੂ ਦੀ ਖੇਡ ਗਰਾਊਂਡ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਸਮੁੱਚੇ ਕੌਂਸਲਰਾਂ ਅਤੇ ਸਾਥੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਟੇਡੀਅਮ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਕਾਫ਼ੀ ਹਿੱਸਾ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੈਬਨਟ ਮੰਤਰੀ ਵੱਲੋਂ ਇਸ ਪ੍ਰਾਜੈਕਟ ਲਈ 3 ਕਰੋੜ 30 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਮੇਂ-ਸਮੇਂ ’ਤੇ ਖੁਦ ਸਟੇਡੀਅਮ ਦਾ ਮੁਆਇਨਾ ਕਰਕੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ। ਸਟੇਡੀਅਮ ਬਣਨ ਨਾਲ ਜੰਡਿਆਲਾ ਗੁਰੂ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਖੇਡਾਂ ਲਈ ਇੱਕ ਵਧੀਆ ਅਤੇ ਆਧੁਨਿਕ ਸਹੂਲਤ ਮਿਲੇਗੀ। ਐਡਵੋਕੇਟ ਮਲਹੋਤਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣਾ ਨਸ਼ਿਆਂ ਤੋਂ ਦੂਰ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਸਟੇਡੀਅਮ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਢੁੱਕਵਾਂ ਮਾਹੌਲ ਮਿਲੇਗਾ, ਜਿਸ ਨਾਲ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਸਕਣਗੇ ਅਤੇ ਸਮਾਜ ਵਿੱਚ ਚੰਗਾ ਮਾਹੌਲ ਸਿਰਜਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਟੇਡੀਅਮ ਲਈ ਗਰਾਂਟ ਮੁਹੱਈਆ ਕਰਵਾਉਣ ’ਤੇ ਮੰਤਰੀ ਹਰਭਜਨ ਸਿੰਘ ਈਟੀਓ ਦਾ ਸਮੁੱਚੇ ਜੰਡਿਆਲਾ ਗੁਰੂ ਵਾਸੀਆਂ ਵੱਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿੱਚ 30 ਬਿਸਤਰਿਆਂ ਵਾਲੇ ਹਸਪਤਾਲ ਸਮੇਤ ਹੋਰ ਕਈ ਵਿਕਾਸ ਪ੍ਰਾਜੈਕਟ ਵੀ ਚੱਲ ਰਹੇ ਹਨ। ਆਸ ਪ੍ਰਗਟਾਈ ਕਿ ਆਉਣ ਵਾਲੇ ਇੱਕ-ਦੋ ਮਹੀਨਿਆਂ ਵਿਚ ਕਈ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਸਤਿੰਦਰ ਸਿੰਘ, ਵਾਈਸ ਪ੍ਰਧਾਨ ਅਮਨ ਵਿਰਕ, ਸਾਬਕਾ ਪ੍ਰਧਾਨ ਰ ਕੌਂਸਲ ਤੇ ਮੌਜੂਦਾ ਕੌਂਸਲਰ ਰਾਜਕੁਮਾਰ ਮਲਹੋਤਰਾ, ਭੁਪਿੰਦਰ ਸਿੰਘ ਹੈਪੀ, ਨਰਿੰਦਰ ਸਿੰਘ ਔਲਖ, ਲੱਡਾ ਧਾੜਲਾ, ਰਾਜਦੀਪ ਸਿੰਘ, ਰੇਸ਼ਮ ਸਿੰਘ ਅਤੇ ਹੋਰ ਹਾਜਰ ਸਨ।