ਕਮੇਟੀ ਦਾ 27 ਨੂੰ ਬੰਦ ਦੇ ਸੱਦੇ ਦਾ ਸਮਰਥਨ
ਕਮੇਟੀ ਦਾ 27 ਅਗਸਤ ਨੂੰ ਬੰਦ ਦੇ ਸੱਦੇ ਦਾ ਸਮਰਥਨ
Publish Date: Tue, 25 Aug 2026 04:40 PM (IST)
Updated Date: Wed, 26 Aug 2026 04:01 AM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਾ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 27 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਹ ਬੰਦ ਦੀ ਕਾਲ ਸਾਂਝਾ ਮੁਲਾਜ਼ਮ ਮੰਚ ਦੇ ਪੰਜਾਬ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਵੱਲੋਂ ਦਿੱਤੀ ਗਈ ਹੈ। ਇਸ ਦੇ ਤਹਿਤ ਬਲਬੀਰ ਸਿੰਘ ਗਰਚਾ ਸਾਬਕਾ ਪ੍ਰਧਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ (ਅਫਸਰ) ਐਸੋਸੀਏਸ਼ਨ ਦੀ ਮੀਟਿੰਗ ਅੰਮ੍ਰਿਤਸਰ ਵਿਖੇ ਭਾਰਤੀ ਕਿਸਾਨ ਯੂਨੀਅਨ ਭਾਨੂੰ ਦੇ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਅਤੇ ਪੰਜਾਬ ਦੇ ਜਨਰਲ ਸਕੱਤਰ ਤਰਸੇਮ ਸਿੰਘ ਚੰਗਿਆੜਾ ਦੇ ਨਾਲ ਕੀਤੀ ਗਈ। ਮੀਟਿੰਗ ਵਿਚ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀ ਤੇ ਪੈਨਸ਼ਨਰਾਂ ਵੱਲੋਂ ਜੋ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਠੱਪ ਕਰਨ ਲਈ ਜੋ ਬੰਦ ਦਾ ਸੱਦਾ ਦਿੱਤਾ ਹੈ, ਭਾਰਤੀ ਕਿਸਾਨ ਯੂਨੀਅਨ ਭਾਨੂੰ ਪੂਰਨ ਸਮੱਰਥਨ ਕਰਦੀ ਹੈ ਅਤੇ ਮੁਲਾਜ਼ਮ ਪੈਨਸ਼ਨਰ ਸਾਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਉਚੇਚਾ ਧਿਆਨ ਦੇਣ। ਪੰਜਾਬ ਪ੍ਰਧਾਨ ਨੇ ਕਿਹਾ ਕਿ ਸਾਡੀ ਯੂਨੀਅਨ ਪੰਜਾਬ ਦੇ ਹਰ ਵਰਗ ਭਾਵੇਂ ਉਹ ਮਜ਼ਦੂਰ, ਕਿਸਾਨ, ਮੁਲਾਜ਼ਮ, ਵਪਾਰੀਆ ਤੇ ਗਰੀਬਾ ਦੇ ਹੱਕਾਂ ਲਈ ਤਿਆਰ ਰਹੇਗੀ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਦੇ ਆਗੂ ਬਲਵੀਰ ਸਿੰਘ ਗਰਚਾ ਨੂੰ ਸਨਮਾਨਿਤ ਵੀ ਕੀਤਾ ਗਿਆ।