ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ’ਤੇ ਲੈਕਚਰ ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ’ਤੇ ਲੈਕਚਰ ਕਰਵਾਇਆ
Publish Date: Tue, 25 Aug 2026 05:26 PM (IST)
Updated Date: Wed, 26 Aug 2026 04:01 AM (IST)
ਡੈਕਲਾਮੇਸ਼ਨ ਮੁਕਾਬਲੇ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ : ਪ੍ਰਿੰ: ਡਾ. ਰੰਧਾਵਾ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ’ਤੇ ਭਾਰਤੀ ਰਾਗ ਅਤੇ ਕਲਾਸੀਕਲ ਸਾਜ਼ਾਂ ਦਾ ਵਿਿਗਆਨਕ ਪ੍ਰਭਾਵ’ ਵਿਸ਼ੇ ’ਤੇ ਇਕ ਐਕਸਟੈਂਸ਼ਨ ਲੈਕਚਰ ਅਤੇ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਐੱਸਜੀਆਰਡੀ ਵੱਲ੍ਹਾ ਤੋਂ ਪ੍ਰੋਫੈਸਰ ਤੇ ਪ੍ਰਸਿੱਧ ਓਨਕੋਲੋਜਿਸਟ ਡਾ. ਨੀਰਜ ਜੈਨ ਇੰਡੀਅਨ ਨੇ ਸ਼ਿਰਕਤ ਕਰਦਿਆਂ ਭਾਰਤੀ ਰਾਗਾਂ ਅਤੇ ਕਲਾਸੀਕਲ ਸੰਗੀਤ ਯੰਤਰਾਂ ਦੇ ਵਿਿਗਆਨਕ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਂਸਰ ਦੇਖਭਾਲ ਅਤੇ ਰੇਡੀਏਸ਼ਨ ਓਨਕੋਲੋਜੀ ’ਚ ਉਨ੍ਹਾਂ ਦੀ ਸੰਭਾਵੀ ਸਾਰਥਿਕਤਾ ਸਬੰਧੀ ਚਰਚਾ ਕੀਤੀ। ਇਸ ਦੌਰਾਨ ਕਰਵਾਏ ਗਏ ਭਾਸ਼ਣ ਮੁਕਾਬਲੇ ’ਚ ਸਿਮਰਨ ਕੌਰ, ਮਿਸ਼ਠੀ, ਰੰਜੀਤਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਸ਼ਾਸਤਰੀ ਸੰਗੀਤ, ਧੁਨੀ, ਵਿਗਿਆਨ ਅਤੇ ਓਨਕੋਲੋਜੀ ਵਿਚਕਾਰ ਉੱਭਰ ਰਹੇ ਅੰਤਰ-ਅਨੁਸ਼ਾਸਨੀ ਸਬੰਧਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਉਨ੍ਹਾਂ ਵਿਭਾਗ ਵੱਲੋਂ ਸੰਗੀਤ ਅਤੇ ਮੈਡੀਕਲ ਸਾਇੰਸ ਦੇ ਵਿਸ਼ਿਆਂ ਨੂੰ ਇਕੱਠਾ ਕਰਨ ਵਾਲੇ ਪ੍ਰੋਗਰਾਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਜੈਨ ਜੋ ਕਿ ਕਾਲਜ ਆਫ਼ ਰੇਡੀਏਸ਼ਨ ਓਨਕੋਲੋਜੀ (ਆਈਸੀਆਰਓ) ਦੇ ਵਾਈਸ ਚੇਅਰਮੈਨ ਤੇ ਇਸ ਖੇਤਰ ਦੇ ਰਾਸ਼ਟਰੀ ਪੱਧਰ ’ਤੇ ਮਾਹਿਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ ਜਾਣਕਾਰੀ ਭਵਿੱਖ ’ਚ ਉਨ੍ਹਾਂ ਲਈ ਸਹਾਈ ਸਿੱਧ ਹੋਵੇਗੀ। ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਇੰਚਾਰਜ ਡਾ. ਸ਼ਿਵਾਨੀ ਨਾਰਦ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਪ੍ਰਿੰ: ਡਾ. ਰੰਧਾਵਾ, ਡਾ. ਜੈਨ, ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਵਿਿਦਆਰਥੀ ਭਲਾਈ ਡੀਨ ਡਾ. ਦਲਜੀਤ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਸੁਰਜੀਤ ਕੌਰ, ਵਿਭਾਗ ਮੁਖੀ ਡਾ. ਅੰਜੂ ਸ਼ਰਮਾ, ਡਾ. ਦੀਪਕ ਸ਼ਰਮਾ (ਫਾਰਮਾਸਿਸਟ), ਪ੍ਰੋ. ਰਾਹੁਲ ਗ੍ਰਿਥ, ਡਾ. ਅਮਨ ਕੌਰ, ਪ੍ਰੋ. ਨੇਹਾ, ਡਾ. ਅਮਨਦੀਪ ਕੌਰ, ਪ੍ਰੋ. ਰਜਤ ਤੇ ਹੋਰ ਫੈਕਲਟੀ ਮੈਂਬਰ ਸਮੇਤ ਵਿਿਦਆਰਥੀ ਹਾਜ਼ਰ ਸਨ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਐਕਸਟੈਂਸ਼ਨ ਲੈਕਚਰ ਤੋਂ ਬਾਅਦ ਵਿਿਦਆਰਥੀਆਂ ਲਈ ਉਕਤ ਵਿਸ਼ੇ ’ਤੇ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ’ਚ ਵਿਿਦਆਰਥੀਆਂ ਨੇ ਆਤਮਵਿਸ਼ਵਾਸ ਅਤੇ ਉਤਸ਼ਾਹ ਨਾਲ ਆਪਣੇ ਵਿਚਾਰ ਪੇਸ਼ ਕੀਤੇ, ਅੰਤਰ-ਅਨੁਸ਼ਾਸਨੀ ਵਿਸ਼ੇ ਦੀ ਆਪਣੀ ਸਮਝ ਦਾ ਪ੍ਰਦਰਸ਼ਨ ਕੀਤਾ।