ਬਾਬਾ ਬਕਾਲਾ ਸਾਹਿਬ ਇਲਾਕੇ ਦੇ 18 ਸਕੂਲਾਂ ’ਚ 27 ਤੋਂ 29 ਤੱਕ ਛੁੱਟੀ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ’ਚ 27 ਤੋਂ 29 ਅਗਸਤ ਤੱਕ ਛੁੱਟੀ
Publish Date: Tue, 25 Aug 2026 05:28 PM (IST)
Updated Date: Wed, 26 Aug 2026 04:01 AM (IST)
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡੀਸੀ ਨੇ ਕੀਤਾ ਐਲਾਨ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ’ਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਜਿਹੜੇ ਸਕੂਲਾਂ ’ਚ ਲਾਗੂ ਹੋਵੇਗੀ, ਉਨ੍ਹਾਂ ਵਿਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।