ਸ਼ਾਨਦਾਰ ਸੇਵਾਵਾਂ ਦੇਣ ਵਾਲੇ 37 ਬੂਥ ਲੈਵਲ ਅਫਸਰਾਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਆਈਆਰ ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ 37 ਬੂਥ ਲੈਵਲ ਅਫਸਰਾਂ ਦਾ ਸਨਮਾਨ
Publish Date: Tue, 25 Aug 2026 07:02 PM (IST)
Updated Date: Wed, 26 Aug 2026 04:04 AM (IST)
ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ ਵਾਲੇ 37 ਬੂਥ ਲੈਵਲ ਅਫਸਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੱਲਵੀ ਮਿਸ਼ਰਾ ਵੱਲੋਂ ਸਨਮਾਨਿਤ ਬੂਥ ਲੈਵਲ ਅਫਸਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕਰਦਿਆਂ ਐੱਸਆਈਆਰ ਦੇ ਪਹਿਲੇ ਪੜਾਅ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਗਈ ਸ਼ਲਾਘਾਯੋਗ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਸਆਈਆਰ ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੂਥ ਲੈਵਲ ਅਫਸਰਾਂ ਵੱਲੋਂ ਨਿਭਾਈ ਗਈ ਜ਼ਮੀਨੀ ਪੱਧਰ ਦੀ ਜ਼ਿੰਮੇਵਾਰੀ ਬੇਹੱਦ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਦੇ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਐੱਸਆਈਆਰ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਐਨਿਊਮੇਰੇਸ਼ਨ ਫਾਰਮਾਂ ਨਾਲ ਸਬੰਧਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਵੱਲੋਂ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ, ਫਾਰਮਾਂ ਨਾਲ ਸਬੰਧਤ ਕਾਰਵਾਈ ’ਚ ਸਹਾਇਤਾ ਕਰਨ ਅਤੇ ਬੂਥ ਪੱਧਰ ’ਤੇ ਲੋਕਾਂ ਦੀਆਂ ਚੋਣ ਸਬੰਧੀ ਜ਼ਰੂਰਤਾਂ ਦਾ ਹੱਲ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਪੱਲਵੀ ਮਿਸ਼ਰਾ ਨੇ ਕਿਹਾ ਕਿ ਐੱਸਆਈਆਰ ਦਾ ਪਹਿਲਾ ਪੜਾਅ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਕੀਤੀ ਗਈ ਮਿਹਨਤ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਨੇ ਇਸ ਪ੍ਰਕਿਿਰਆ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫਸਰ ਚੋਣ ਪ੍ਰਬੰਧਨ ਦੀ ਬਹੁਤ ਮਹੱਤਵਪੂਰਨ ਕੜੀ ਹਨ ਅਤੇ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ’ਚ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਆਈਆਰ ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ 37 ਬੂਥ ਲੈਵਲ ਅਫਸਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕਰਨਾ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਜ਼ਿੰਮੇਵਾਰੀ ਦੀ ਕਦਰ ਕਰਨ ਦਾ ਪ੍ਰਤੀਕ ਹੈ। ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਐੱਸਆਈਆਰ ਦੇ ਅਗਲੇ ਪੜਾਵਾਂ ਵਿੱਚ ਵੀ ਪੂਰੀ ਇਮਾਨਦਾਰੀ, ਨਿਰਪੱਖਤਾ ਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਮੌਕੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋਂ ਅਤੇ ਜ਼ਿਲ੍ਹਾ ਸਵੀਪ ਟੀਮ ਮੈਂਬਰ ਵੀ ਹਾਜ਼ਰ ਸਨ।