ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ ਸੀਕੇਡੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ
Publish Date: Tue, 25 Aug 2026 07:04 PM (IST)
Updated Date: Wed, 26 Aug 2026 04:04 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੀਕੇਡੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਵਿਖੇ ਨਵੇਂ ਅਕਾਦਮਿਕ ਸੈਸ਼ਨ 2026–27 ਦੀ ਸ਼ੁਭ ਸ਼ੁਰੂਆਤ ਮੌਕੇ ਅਰਦਾਸ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ । ਪਵਿੱਤਰ ਅਰਦਾਸ ਦੌਰਾਨ ਨਵੇਂ ਅਕਾਦਮਿਕ ਸੈਸ਼ਨ ਦੀ ਸਫ਼ਲਤਾ, ਸੰਸਥਾ ਦੀ ਤਰੱਕੀ ਤੇ ਵਿਿਦਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਉੱਜਵਲ ਭਵਿੱਖ, ਸਹੀ ਮਾਰਗਦਰਸ਼ਨ, ਹਿੰਮਤ, ਮਿਹਨਤ ਅਤੇ ਸਫ਼ਲਤਾ ਦੀ ਕਾਮਨਾ ਕੀਤੀ ਗਈ। ਇਸ ਮੌਕੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਰਦਾਸ ਨਾਲ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਨਾ ਵਿਦਿਆਰਥੀਆਂ ਅਤੇ ਸੰਸਥਾ ਲਈ ਆਤਮਿਕ ਤੌਰ ’ਤੇ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸੱਚਾਈ, ਮਿਹਨਤ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਾਲਜ ਮੈਂਬਰਜ ਇੰਚਾਰਜ ਡਾ. ਤਰਵਿੰਦਰ ਸਿੰਘ ਚਾਹਲ, ਉਮਰਾਓ ਸਿੰਘ ਢਿੱਲੋਂ, ਅਰਵਿੰਦਰ ਸਿੰਘ ਭਾਟੀਆ ਤੇ ਡਾ. ਸੁਖਬੀਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਲਈ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਨਿਰੰਤਰ ਮਿਹਨਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਉਨ੍ਹਾਂ ਸੰਸਥਾ ਦੀ ਅਕਾਦਮਿਕ ਅਤੇ ਸਰਬਪੱਖੀ ਤਰੱਕੀ ਲਈ ਸਟਾਫ਼ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਸੁਦੇਸ਼ ਕੁਮਾਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਣੀਕ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀਸ਼ਨਲ ਆਨਰੇਰੀ ਸਕੱਤਰ ਹਰਜੀਤ ਸਿੰਘ, ਦੀਵਾਨ ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਡਾਇਰੈਕਟਰ ਏਪੀਐੱਸ ਚਾਵਲਾ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਕਾਲਜ ਸਟਾਫ ਅਤੇ ਵਿਿਦਆਰਥੀਆਂ ਨੇ ਸਮਾਗਮ ਵਿਚ ਹਾਜ਼ਰੀ ਭਰੀ।