ਭਾਜਪਾ ਵਿਧਾਨ ਸਭਾ ਚੋਣਾਂ ਲਈ ਤਿਆਰ: ਬੀਐੱਲ ਸੰਤੋਸ਼ ਭਾਜਪਾ ਵਿਧਾਨ ਸਭਾ ਚੋਣਾਂ ਲਈ ਤਿਆਰ: ਬੀਐਲ ਸੰਤੋਸ਼
Publish Date: Tue, 25 Aug 2026 07:26 PM (IST)
Updated Date: Wed, 26 Aug 2026 04:04 AM (IST)
ਰਾਸ਼ਟਰੀ ਸੰਗਠਨ ਜਨ. ਸਕੱਤਰ ਨੇ ਅੰਮ੍ਰਿਤਸਰ ’ਚ ਮੰਡਲ ਪ੍ਰਧਾਨਾਂ ਨਾਲ ਕੀਤੀ ਮੁਲਾਕਾਤ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਪਣੀਆਂ ਸੰਗਠਨਾਤਮਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀਐਲ ਸੰਤੋਸ਼ ਦੇ ਦੋ ਦਿਨਾਂ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਵਿਚ ਉੱਚ ਪੱਧਰੀ ਸੰਗਠਨਾਤਮਕ ਮੀਟਿੰਗ ਹੋਈ। ਮੀਟਿੰਗ ਵਿਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿਚ ਆਉਣ ਵਾਲੀਆਂ ਚੋਣ ਰਣਨੀਤੀ, ਬੂਥ ਪ੍ਰਬੰਧਨ ਅਤੇ ਸੰਗਠਨਾਤਮਕ ਢਾਂਚੇ ਨੂੰ ਮਜਬੂਤ ਕਰਨ ਤੇ ਚਰਚਾ ਕੀਤੀ ਗਈ। ਅੱਠ ਸੰਗਠਨਾਤਮਕ ਜ਼ਿਿਲ੍ਹਆਂ ਅੰਮ੍ਰਿਤਸਰ ਸ਼ਹਿਰੀ, ਅੰਮ੍ਰਿਤਸਰ ਦਿਹਾਤੀ-1, ਅੰਮ੍ਰਿਤਸਰ ਦਿਹਾਤੀ-2, ਬਟਾਲਾ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਅਤੇ ਫਿਰੋਜ਼ਪੁਰ - ਦੇ ਮੰਡਲ ਪ੍ਰਧਾਨਾਂ ਅਤੇ ਮੁੱਖ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ਖੇਤਰਾਂ ਤੋਂ ਉੱਚ ਲੀਡਰਸ਼ਿਪ ਨੂੰ ਫੀਡਬੈਕ ਪੇਸ਼ ਕੀਤਾ। ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀਐਲ ਸੰਤੋਸ਼ ਦੇ ਨਾਲ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮੰਤਰੀ ਸ਼੍ਰੀਨਿਵਾਸੂਲੂ, ਸੂਬਾ ਉਪ ਪ੍ਰਧਾਨ ਮਨਪ੍ਰੀਤ ਬਾਦਲ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਸਨ। ਲੀਡਰਸ਼ਿਪ ਨੇ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਬੂਥ ਪੱਧਰ ਤੇ ਪਾਰਟੀ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ।