ਨਗਰ ਕੌਂਸਲ ਪ੍ਰਧਾਨ ਤੇ ਵਾਈਸ ਪ੍ਰਧਾਨ ਨੇ ਬਾਜ਼ਾਰਾਂ ਦਾ ਕੀਤਾ ਦੌਰਾ ਨਗਰ ਕੌਂਸਲ ਪ੍ਰਧਾਨ ਤੇ ਵਾਈਸ ਪ੍ਰਧਾਨ ਨੇ ਬਜ਼ਾਰਾਂ ਦਾ ਕੀਤਾ ਦੌਰਾ
Publish Date: Sun, 30 Aug 2026 05:49 PM (IST)
Updated Date: Mon, 31 Aug 2026 04:02 AM (IST)
ਦੁਕਾਨਦਾਰਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ ਵੱਲੋਂ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਲੜੀ ਤਹਿਤ ਮਨਿਆਰੀ, ਰੇਡੀਓ ਅਤੇ ਬੁੱਕਸ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਜੈਨ ਦੇ ਗੁਲਸ਼ਨ ਜਨਰਲ ਸਟੋਰ ਵਿਖੇ ਪਹੁੰਚ ਕੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਾਜ਼ਾਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਮੇਤ ਪੁਲਿਸ ਸਟੇਸ਼ਨ ਦੀ ਚੌਕੀ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਹੋਰ ਅਹਿਮ ਮਸਲੇ ਵੀ ਵਿਚਾਰੇ ਗਏ। ਗੁਲਸ਼ਨ ਜੈਨ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਵੱਲੋਂ ਲੋਕਾਂ ਤੱਕ ਖੁਦ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਚਾਰੇ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਇਸ ਮੌਕੇ ਵਿਜੇ ਮਟੀ, ਚੇਅਰਮੈਨ ਵਿਪਨਦੀਪ ਸਿੰਘ, ਚੇਅਰਮੈਨ ਰੋਬਿਨ ਪਸਾਹਨ ਨਰਿੰਦਰ ਸਿੰਘ ਔਲਖ ਗਗਨ ਵਿਰਕ ਪਰਭਜੋਤ ਸਿੰਘ ਗਗਨ ਵਿਰਕ ਜੱਸ ਵਿਰਕ, ਸਮਾਜ ਸੇਵਕ ਡਾ. ਸ਼ਂਟੀ ਜੈਨ ਅਤੇ ਗਰਪਾਲ ਸਿੰਘ ਵਿਰਕ ਡਾ. ਰਾਹੁਲ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਵੱਲੋਂ ਇਲਾਕੇ ਦੇ ਵਿਕਾਸ ਅਤੇ ਜਨਹਿੱਤ ਨਾਲ ਸਬੰਧਤ ਕੰਮਾਂ ਲਈ ਆਪਸੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।