ਕਿੱਕ-ਬਾਕਸਿੰਗ ਚੈਂਪੀਅਨਸ਼ਿਪ ’ਚ ਦਰਸ਼ਨ ਅਕੈਡਮੀ ਦੇ ਖਿਡਾਰੀ ਛਾਏ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ’ਚ ਦਰਸ਼ਨ ਅਕੈਡਮੀ ਦੇ ਖਿਡਾਰੀ ਛਾਏ
Publish Date: Sun, 30 Aug 2026 06:26 PM (IST)
Updated Date: Mon, 31 Aug 2026 04:02 AM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : 70ਵੀਆਂ ਸਕੂਲ ਖੇਡਾਂ-ਸੈਸ਼ਨ 2026-27 ਤਹਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ (ਲੜਕੇ ਵਰਗ) ਵਿਚ ਦਰਸ਼ਨ ਅਕੈਡਮੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ। ਮੁਕਾਬਲੇ ਵਿਚ ਅਕੈਡਮੀ ਦੇ ਨੌਜਵਾਨ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ। ਅੰਡਰ-14 ਵਰਗ ਵਿਚ ਛੇ ਵਿਦਿਆਰਥੀਆਂ ਨੇ ਚਾਂਦੀ ਦਾ ਤਗਮਾ ਪ੍ਰਾਪਤ ਕਰ ਕੇ ਅਕੈਡਮੀ ਨੂੰ ਮਾਣਮੱਤਾ ਕੀਤਾ। ਇਨ੍ਹਾਂ ਵਿਚ ਗੁਰਪ੍ਰੀਤ ਸਿੰਘ ਜਮਾਤ ਛੇਵੀਂ, ਸ਼ਭਕਰਮਨਦੀਪ ਸਿੰਘ ਜਮਾਤ 6ਵੀਂ, ਗੁਰਸੇਵਕ ਸਿੰਘ ਕਲਾਸ 6ਵੀਂ, ਗੁਰਨੂਰ ਸਿੰਘ ਜਮਾਤ 7ਵੀਂ, ਗੁਰਮਨਪ੍ਰੀਤ ਸਿੰਘ ਜਮਾਤ 7ਵੀਂ ਅਤੇ ਅਰਮਨਬੀਰ ਸਿੰਘ ਜਮਾਤ ਅਠਵੀਂ ਸ਼ਾਮਲ ਹਨ। ਇਸੇ ਵਰਗ ਵਿਚ ਹਰਪੰਥਜੀਤ ਸਿੰਘ ਜਮਾਤ ਛੇਵੀਂ, ਰਣਜੋਤ ਸਿੰਘ ਜਮਾਤ ਸਤਵੀਂ ਅਤੇ ਸਮਰਵੀਰ ਸਿੰਘ ਜਮਾਤ 7ਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਂ ਕੀਤਾ। ਉੱਥੇ ਹੀ ਅੰਡਰ-17 ਲੜਕੇ ਵਰਗ ਵਿਚ ਵੀ ਦਰਸ਼ਨ ਅਕੈਡਮੀ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਨਾਜ ਸਿੰਘ ਜਮਾਤ ਸਤਵੀਂ ਅਤੇ ਫਤਿਹਰੀਤ ਸਿੰਘ ਜਮਾਤ 8ਵੀਂ ਨੇ ਕਾਂਸੀ ਦਾ ਤਮਗਾ ਜਿੱਤ ਕੇ ਅਕੈਡਮੀ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਮਾਣਮੱਤਾ ਅਧਿਆਇ ਜੋੜਿਆ। ਇਸ ਮੌਕੇ ਸਕੂਲ ਮੈਨੇਜਰ ਸੁਨੀਲ ਮਹਿਰਾ ਨੇ ਵਿ ਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਮੁਕਾਬਲੇ ਵਾਲਾ ਮੰਚ ਪ੍ਰਦਾਨ ਕਰਨਾ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸ਼ਖਸੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਤਗਮਾ ਜੇਤੂ ਵਿਿਦਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੇ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਦੂਜੇ ਬੱਚਿਆਂ ਨੂੰ ਵੀ ਖੇਡਾਂ ਵਿਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ਤੇ ਦਰਸ਼ਨ ਅਕੈਡਮੀ ਦੇ ਪ੍ਰਿੰਸੀਪਲ ਨਿਤਿਨ ਵਰਮਾ ਨੇ ਸਾਰੇ ਤਗਮਾ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਖੇਡ ਕੋਚਾਂ ਅਤੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਸਕੂਲ ਅਤੇ ਪਰਿਵਾਰ ਦੋਵਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਨਿਤਿਨ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਵਿਚ ਸਾਡੇ ਵਿਦਿਆਰਥੀਆਂ ਦਾ ਪਹੁੰਚਣਾ ਤੇ ਸ਼ਾਨਦਾਰ ਪ੍ਰਦਰਸ਼ਨ ਕਰਨਾ ਆਪਣੇ ਆਪ ਵਿਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਜਾਗਰੂਕ ਹੋ ਰਹੇ ਹਨ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਇੱਕ ਮਹੱਤਵਪੂਰਨ ਸਾਧਨ ਹਨ। ਦਰਸ਼ਨ ਅਕੈਡਮੀ ਅੰਮ੍ਰਿਤਸਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕੈਡਮੀ ਪਰਿਵਾਰ ’ਚ ਖੁਸ਼ੀ ਦਾ ਮਾਹੌਲ ਹੈ। ਅਕੈਡਮੀ ਪ੍ਰਬੰਧਨ ਅਤੇ ਸਮੂਹ ਸਟਾਫ ਨੇ ਸਾਰੇ ਤਗਮਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਨੌਜਵਾਨ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਸਕੂਲ, ਪਰਿਵਾਰ ਅਤੇ ਅੰਮ੍ਰਿਤਸਰ ਦਾ ਨਾਂ ਸੂਬਾ ਅਤੇ ਰਾਸ਼ਟਰੀ ਪੱਧਰ ਤੇ ਵੀ ਰੌਸ਼ਨ ਕਰਨਗੇ।