ਜਗਤ ਜੋਤੀ ਸਕੂਲ ’ਚ ਮਨਾਇਆ ਅਧਿਆਪਕ ਦਿਵਸ ਜਗਤ ਜੋਤੀ ਸਕੂਲ ’ਚ ਮਨਾਇਆ ਅਧਿਆਪਕ-ਦਿਵਸ ੋੇੱਿ ੋੇੱਿੋੇ ੱਿ
Publish Date: Sat, 05 Sep 2026 04:32 PM (IST)
Updated Date: Sun, 06 Sep 2026 04:01 AM (IST)
ਫੋਟੋ-15 ਕੈਪਸ਼ਨ : ਜਗਤ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਸਮਾਰੋਹ ਦੌਰਾਨ ਡਾਇਰੈਕਟਰ ਮੁਕੇਸ਼ ਪੁਰੀ, ਵਨੀਤਾ ਪੁਰੀ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਥਾਨਕ ਜਗਤ ਜੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ’ਚ ਸਰਵਪੱਲੀ ਡਾ. ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ ਸਬੰਧੀ ਅਧਿਆਪਕ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਡਾਇਰੈਕਟਰ ਮੁਕੇਸ਼ ਪੁਰੀ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਰੋਸ਼ਨ ਕਰਕੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਅਮੁੱਲ ਯੋਗਦਾਨ ਬਾਰੇ ਚਾਨਣਾ ਪਾਇਆ ਗਿਆ। ਡਾਇਰੈਕਟਰ ਮੁਕੇਸ਼ ਪੁਰੀ ਨੇ ਦੱਸਿਆ ਕਿ ਡਾ. ਰਾਧਾਕ੍ਰਿਸ਼ਨਨ ਜੀ ਇਕ ਮਹਾਨ ਅਧਿਆਪਕ ਹੋਣ ਦੇ ਨਾਲ-ਨਾਲ ਉੱਚ ਵਿਚਾਰਾਂ ਵਾਲੀ ਸ਼ਖਸੀਅਤ ਦੇ ਮਾਲਕ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਅਧਿਆਪਕ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਨਮਾਨ ਤੇ ਸ਼ੁਕਰਾਨਾ ਪ੍ਰਗਟ ਕਰਦੇ ਹੋਏ ਭਾਸ਼ਣ, ਕਵਿਤਾ, ਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਰਗਦਰਸ਼ਨ ਤੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰੋਗਰਾਮ ’ਚ ਸਾਰੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਗਿਆਨ ਦਾ ਚਾਨਣ ਫੈਲਾਉਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਪੀਆਰਓ ਐੱਸਜੀਪੀਸੀ, ਸਤੀਸ਼ ਸ਼ਰਮਾ ਪ੍ਰਧਾਨ, ਸੰਜੀਵ ਟਾਂਗਰੀ ਕੌਂਸਲਰ, ਮੋਹਿਤ ਬੇਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਨੀਤਾ ਪੁਰੀ, ਖੁਸ਼ਬੂ ਪੁਰੀ, ਪ੍ਰਿੰਸੀਪਲ ਅਭਿਸ਼ੇਕ ਪੁਰੀ ਤੇ ਸਟਾਫ ਦੇ ਸਾਰੇ ਮੈਂਬਰ ਹਾਜ਼ਰ ਸਨ।