ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 04:56 PM (IST)
Updated Date: Sun, 06 Sep 2026 04:02 AM (IST)
ਫੋਟੋ-21 ਕੈਪਸ਼ਨ : ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਨ ਮੌਕੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਅਤੇ ਰਜਿਸਟਰਾਰ ਪ੍ਰੋ. ਜਤਿੰਦਰ ਕੌਰ। * ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕਰਦਿਆਂ ਜੀਵਨ ’ਚ ਗੁਰੂ ਦੀ ਮਹੱਤਤਾ ’ਤੇ ਚਾਨਣਾ ਪਾਇਆ * ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਨਿਰਦੇਸ਼ਾਂ ਅਤੇ ਪ੍ਰੋ. ਮਨਦੀਪ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਅਧਿਆਪਕ ਵਰਗ ਪ੍ਰਤੀ ਆਪਣੇ ਸਤਿਕਾਰ ਤੇ ਅਥਾਹ ਪਿਆਰ ਦਾ ਪ੍ਰਗਟਾਵਾ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਤੇ ਪ੍ਰਭਾਵਸ਼ਾਲੀ ਭਾਸ਼ਣਾਂ ਦੀ ਪੇਸ਼ਕਾਰੀ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਜੀਵਨ ਵਿੱਚ ਗੁਰੂ ਅਤੇ ਅਧਿਆਪਕ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇੱਕ ਬੇਹੱਦ ਰੌਚਕ ਸਕਿੱਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਪੁਰਾਣੇ ਜ਼ਮਾਨੇ ਅਤੇ ਅੱਜ ਦੇ ਆਧੁਨਿਕ ਯੁੱਗ ਦੇ ਵਿਦਿਆਰਥੀਆਂ ਦੇ ਜੀਵਨ, ਸੋਚ ਅਤੇ ਅਧਿਆਪਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਵਿਚ ਆਏ ਅੰਤਰ ਨੂੰ ਬਹੁਤ ਹੀ ਖੂਬਸੂਰਤ ਅਤੇ ਹਾਸੋਹੀਣੇ-ਭਾਵੁਕ ਅੰਦਾਜ਼ ਵਿੱਚ ਦਰਸਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸਮੂਹ ਟੀਚਿੰਗ ਸਟਾਫ਼ ਨੂੰ ਅਧਿਆਪਕ ਦਿਵਸ ਦੀ ਹਾਰਦਿਕ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਅਧਿਆਪਕ ਵਿਿਦਆਰਥੀਆਂ ਲਈ ਉਨ੍ਹਾਂ ਦੇ ਦੂਜੇ ਮਾਪੇ ਹੁੰਦੇ ਹਨ, ਜਿਨ੍ਹਾਂ ਕੋਲੋਂ ਸੱਚਾ ਗਿਆਨ ਅਤੇ ਸੇਧ ਪ੍ਰਾਪਤ ਕਰਕੇ ਹੀ ਵਿਦਿਆਰਥੀ ਆਪਣੇ ਜੀਵਨ ਦੀਆਂ ਮੰਜ਼ਿਲਾਂ ਅਤੇ ਸਿਖਰਾਂ ਨੂੰ ਛੂੰਹਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਅਧਿਆਪਕਾਂ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਹਮੇਸ਼ਾ ਅਨੁਸ਼ਾਸਨ ਦੇ ਦਾਇਰੇ ਵਿੱਚ ਰਹਿ ਕੇ ਹੀ ਵਿੱਦਿਆ ਹਾਸਲ ਕਰਨੀ ਚਾਹੀਦੀ ਹੈ। ਪ੍ਰੋਗਰਾਮ ਦੇ ਅੰਤਿਮ ਪੜਾਅ ਵਿੱਚ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਤੇ ਕਾਲਜ ਰਜਿਸਟਰਾਰ ਪ੍ਰੋ. ਜਤਿੰਦਰ ਕੌਰ ਵੱਲੋਂ ਸਾਂਝੇ ਤੌਰ ਤੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਨੌਜਵਾਨ ਪੀੜ੍ਹੀ ਨੂੰ ਸਖ਼ਤ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੜ੍ਹਾ ਕੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰਨ ਲਈ ਹੋਰ ਜ਼ਿਆਦਾ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਇੱਕਜੁੱਟ ਹੋ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਪ੍ਰਣ ਲਿਆ ਗਿਆ।