ਸੇਂਟ ਸੋਲਜਰ ਸਕੂਲ ’ਚ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਇਆ ਸੇਂਟ ਸੋਲਜਰ ਸਕੂਲ ’ਚ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 05:23 PM (IST)
Updated Date: Sun, 06 Sep 2026 04:02 AM (IST)
ਫੋਟੋ-4, 5 ਕੈਪਸ਼ਨ : ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਐੱਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਡਾ. ਅਮਰਪ੍ਰੀਤ ਕੌਰ, ਪ੍ਰਿੰਸੀਪਲ ਸੁਹਾਸਿਨੀ ਗੁਲਾਟੀ ਅਤੇ ਹੋਰ। ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਵਿਖੇ ਜਨਮ ਅਸ਼ਟਮੀ ਦੌਰਾਨ ਡਾ. ਪੀਕੇ ਪਾਟੀ ਅਤੇ ਕੇਐਸ ਗਿੱਲ ਅਤੇ ਹੋਰ ਸਕੂਲ ਪ੍ਰਬੰਧਕ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮੌਕੇ ਨੂੰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਵਿਸ਼ੇਸ਼ ਮਹਿਮਾਨ ਡਾ. ਪ੍ਰਤਾਪ ਕੁਮਾਰ ਪਾਟੀ, ਵਿਭਾਗ ਮੁਖੀ ਬਾਇਓਟੈਕ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕ੍ਰਿਸ਼ਨ ਦੇਵੇਸਰ ਪ੍ਰਧਾਨ ਰੰਗਮੰਚ ਪ੍ਰਸਿੱਧ ਪੋਰਟਰੇਟ ਕਲਾਕਾਰ ਕੁਲਵੰਤ ਸਿੰਘ ਗਿੱਲ ਤੇ ਐੱਚਐੱਸ ਕਠਾਨੀਆ, ਪ੍ਰਿੰਸੀਪਲ ਅਤੇ ਰਾਸਾ ਦੇ ਮੈਂਬਰ ਦੀ ਗੌਰਵਮਈ ਹਾਜ਼ਰੀ ਦਾ ਮਾਣ ਪ੍ਰਾਪਤ ਹੋਇਆ। ਇਸ ਸਮਾਗਮ ’ਚ ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਨਦੀਪ ਕੌਰ ਤੇ ਡਾ. ਅਮਰਪ੍ਰੀਤ ਕੌਰ, ਪ੍ਰਿੰਸੀਪਲ ਸੁਹਾਸਿਨੀ ਗੁਲਾਟੀ, ਸਮਰਪਿਤ ਅਧਿਆਪਕ ਅਤੇ ਉਤਸ਼ਾਹਿਤ ਵਿਦਿਆਰਥੀ ਵੀ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ। ਇਸ ਤੋਂ ਬਾਅਦ ਨਰਸਰੀ ਤੇ ਐੱਲਕੇਜੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ’ਤੇ ਆਧਾਰਿਤ ਮਨਮੋਹਕ ਨਾਟਕ ਪੇਸ਼ ਕੀਤਾ, ਜਿਸ ਨੇ ਜਨਮ ਅਸ਼ਟਮੀ ਦੀ ਦਿਵਿਆ ਅਤੇ ਅਧਿਆਤਮਿਕ ਭਾਵਨਾ ਨੂੰ ਜੀਵੰਤ ਕਰ ਦਿੱਤਾ। ਯੂਕੇਜੀ ਅਤੇ ਪਹਿਲੀ ਜਮਾਤ ਦੇ ਵਿਿਦਆਰਥੀਆਂ ਨੇ ਮਨਮੋਹਕ ਜਨਮ ਅਸ਼ਟਮੀ ਨਾਚ ਪੇਸ਼ ਕੀਤਾ, ਜਿਸ ਤੋਂ ਬਾਅਦ ਦੂਜੀ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਜੋਸ਼ ਭਰਪੂਰ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਅਧਿਆਪਕ ਦਿਵਸ ਸਮਾਰੋਹ ਦੌਰਾਨ ਅੰਗਰੇਜ਼ੀ ਭਾਸ਼ਣ ਦੇ ਨਾਲ-ਨਾਲ ਅਧਿਆਪਕਾਂ ਨੂੰ ਸਮਰਪਿਤ ਭਾਵਪੂਰਨ ਹਿੰਦੀ ਅਤੇ ਪੰਜਾਬੀ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਨਾਚ ਪੇਸ਼ ਕੀਤਾ। ਸਮਾਗਮ ਵਿਚ ਡਾ. ਪੀਕੇ ਪਾਟੀ ਅਤੇ ਕੇਐਸ ਗਿੱਲ ਵੱਲੋਂ ਪ੍ਰੇਰਨਾਦਾਇਕ ਸੰਬੋਧਨ ਵੀ ਦਿੱਤੇ ਗਏ, ਜਿਸ ਤੋਂ ਬਾਅਦ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦਾ ਸਮਾਪਨ ਇਨਾਮ ਅਤੇ ਸਨਮਾਨ ਸਮਾਰੋਹ ਨਾਲ ਹੋਇਆ, ਜਿਸ ਵਿੱਚ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਸਕੂਲ ਪ੍ਰਤੀ ਨਿਭਾਈਆਂ ਸਮਰਪਿਤ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਸਨਮਾਨਿਤ ਕੀਤਾ ਗਿਆ। ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਹਮੇਸ਼ਾ ਅਜਿਹਾ ਪੋਸ਼ਣਕਾਰੀ ਅਤੇ ਰਚਨਾਤਮਕ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿੱਥੇ ਸਿੱਖਿਆ ਸਿਰਫ਼ ਪਾਠ-ਪੁਸਤਕਾਂ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਣ, ਆਪਣੀ ਰਚਨਾਤਮਕਤਾ ਦਾ ਪ੍ਰਗਟਾਵਾ ਕਰਨ, ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਕਰਨ ਅਤੇ ਆਤਮ-ਵਿਸ਼ਵਾਸੀ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀ ਹੈ।