ਲੋਕਾਂ ਨੂੰ ਜਿੱਥੇ ਵੀ ਮੇਰੀ ਲੋੜ ਹੋਵੇਗੀ, ਨਾਲ ਖੜ੍ਹਾ ਰਹਾਂਗਾ : ਵਿਰਾਟ ਦੇਵਗਨ ਲੋਕਾਂ ਨੂੰ ਜਿੱਥੇ ਵੀ ਮੇਰੀ ਲੋੜ ਹੋਵੇਗੀ, ਨਾਲ ਖੜ੍ਹਾ ਰਹਾਂਗਾ :ਵਿਰਾਟ ਦੇਵਗਨ
Publish Date: Sat, 05 Sep 2026 05:33 PM (IST)
Updated Date: Sun, 06 Sep 2026 04:02 AM (IST)
* ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਨਤਮਸਤਕ ਹੋਏ ਵਿਰਾਟ ਦੇਵਗਨ * ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਲੋਕ ਸੇਵਾ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਫੋਟੋ-6 ਕੈਪਸ਼ਨ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਕੌਂਸਲਰ ਤੇ ਸਮਾਜ ਸੇਵਕ ਵਿਰਾਟ ਦੇਵਗਨ ਨੂੰ ਸਨਮਾਨਿਤ ਕਰਦੇ ਹੋਏ ਮੰਦਰ ਕਮੇਟੀ ਦੇ ਪ੍ਰਬੰਧਕ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਅੰਮ੍ਰਿਤਸਰ ਉੱਤਰੀ ਤੇ ਪੱਛਮੀ ਹਲਕੇ ਦੇ ਵੱਖ-ਵੱਖ ਮੰਦਰਾਂ ’ਚ ਨਤਮਸਤਕ ਹੋ ਕੇ ਕੌਂਸਲਰ ਤੇ ਸਮਾਜ ਸੇਵਕ ਵਿਰਾਟ ਦੇਵਗਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਮੂਹ ਸੰਗਤ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਰਾਟ ਦੇਵਗਨ ਨੇ ਗੋਪਾਲ ਮੰਦਰ ਮਜੀਠਾ ਰੋਡ ਹਰੀ ਮੰਦਰ, ਮਾਤਾ ਰਾਣੀ ਮੰਦਰ ਅਤੇ ਸ੍ਰੀ ਕ੍ਰਿਸ਼ਮਾ ਮੰਦਰ, ਦਸ਼ਮੇਸ਼ ਨਗਰ, 88 ਫੁੱਟ ਰੋਡ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਪਹੁੰਚ ਕੇ ਮੱਥਾ ਟੇਕਿਆ। ਵੱਖ-ਵੱਖ ਮੰਦਰ ਕਮੇਟੀਆਂ ਅਤੇ ਸੰਗਤਾਂ ਵੱਲੋਂ ਵਿਰਾਟ ਦੇਵਗਨ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਦਰ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਦਾ ਸਨਮਾਨ ਅਤੇ ਪਿਆਰ ਦੇਣ ਲਈ ਧੰਨਵਾਦ ਕੀਤਾ। ਸਮਾਜ ਸੇਵਕ ਵਿਰਾਟ ਦੇਵਗਨ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਕਰਤੱਵ ਅਤੇ ਲੋਕ ਸੇਵਾ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਸਮਾਜ ਅਤੇ ਆਪਣੇ ਇਲਾਕੇ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਨਾਲ ਉਹ ਵਾਰਡ ਨੰਬਰ 66, ਜਿੱਥੋਂ ਉਹ ਕੌਂਸਲਰ ਵਜੋਂ ਸੇਵਾ ਕਰ ਰਹੇ ਹਨ, ਦੇ ਨਾਲ-ਨਾਲ ਅੰਮ੍ਰਿਤਸਰ ਉੱਤਰੀ ਹਲਕੇ ਦੀ ਵੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਮੇਰੇ ਲਈ ਰਾਜਨੀਤੀ ਦਾ ਮਤਲਬ ਸਿਰਫ਼ ਅਹੁਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਹੈ। ਜਿੱਥੇ ਵੀ ਲੋਕਾਂ ਨੂੰ ਮੇਰੀ ਲੋੜ ਹੋਵੇਗੀ, ਮੈਂ ਉੱਥੇ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ। ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਬਣਿਆ ਰਹੇ ਅਤੇ ਅਸੀਂ ਸਾਰੇ ਮਿਲ ਕੇ ਅੰਮ੍ਰਿਤਸਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੀਏ। ਅੰਤ ’ਚ ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।