ਸਪਰਿੰਗ ਡੇਲ ਸੀਨੀਅਰ ਸਕੂਲ ’ਚ ਅਧਿਆਪਕਾਂ ਦਾ ਸਨਮਾਨ ਸਪਰਿੰਗ ਡੇਲ ਸੀਨੀਅਰ ’ਚ ਅਧਿਆਪਕਾਂ ਦਾ ਸਨਮਾਨ
Publish Date: Sat, 05 Sep 2026 05:48 PM (IST)
Updated Date: Sun, 06 Sep 2026 04:04 AM (IST)
ਫੋਟੋ-14 ਕੈਪਸ਼ਨ : ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ, ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ, ਪ੍ਰਿੰ. ਰਾਜੀਵ ਕੁਮਾਰ ਸ਼ਰਮਾ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਪਰਿੰਗ ਡੇਲ ਸੀਨੀਅਰ ਸਕੂਲ ਨੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਰੋਹ ਕਰਵਾਇਆ, ਜਿਸ ’ਚ ਰਾਸ਼ਟਰ ਦੇ ਨਿਰਮਾਤਾ ਅਧਿਆਪਕਾਂ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕ੍ਰਿਏਟਿਵ ਆਰਟਸ ਵਿਭਾਗ ਦੇ ਅਧਿਆਪਕਾਂ ਵੱਲੋਂ ਕੀਤੀ ਗਈ ਮਨਮੋਹਕ ਸਜਾਵਟ ਤੇ ਪਰਫਾਰਮਿੰਗ ਆਰਟਸ ਵਿਭਾਗ ਦੇ ਅਧਿਆਪਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਸਕੂਲ ਦੇ ਅਧਿਆਪਕਾਂ ਦੀਆਂ ਆਯੋਜਨਾਤਮਕ ਕਾਬਲੀਅਤਾਂ ਦੀ ਸ਼ਲਾਘਾ ਕਰਦਿਆਂ ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਰਹੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਸਕੂਲ ਵਿਚ ਬਿਤਾਏ ਆਪਣੇ ਸੁਹਾਵਣੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਆਪਣੇ ਅਧਿਆਪਕਾਂ ਦੀ ਆਪਣੇ ਜੀਵਨ ਵਿਚ ਰਹੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਸਕੂਲ ਦੇ ਮਾਰਗਦਰਸ਼ਕ ਸਵਰਗੀ ਸ੍ਰੀਮਤੀ ਮਨਵੀਨ ਸੰਧੂ ਅਤੇ ਡਾ. ਸ਼ਿਵਿੰਦਰ ਸਿੰਘ ਸੰਧੂ ਨਾਲ ਆਪਣੀ ਸਾਂਝ ਅਤੇ ਉਹਨਾਂ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕੀਤਾ। ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਮਾਰੋਹ ਦਾ ਸਮਾਪਨ ਅਧਿਆਪਨ-ਸਿੱਖਣ ਪ੍ਰਕਿਰਿਆਵਾਂ ’ਚ ਸ਼ਲਾਘਾਯੋਗ ਯੋਗਦਾਨ ਦੇਣ ਲਈ ਚੁਣੇ ਗਏ ਅਧਿਆਪਕਾਂ ਦੇ ਸਨਮਾਨ ਨਾਲ ਹੋਇਆ।