ਲਿਟਲ ਬਡਸ ਸਕੂਲ ’ਚ ਅਧਿਆਪਕ ਸਨਮਾਨਿਤ ਲਿਟਲ ਬਡਸ ਸਕੂਲ ’ਚ ਅਧਿਆਪਕ ਸਨਮਾਨਿਤ
Publish Date: Sat, 05 Sep 2026 05:57 PM (IST)
Updated Date: Sun, 06 Sep 2026 04:04 AM (IST)
ਫੋਟੋ--29 ਕੈਪਸ਼ਨ : ਲਿਟਲ ਬਡਸ ਪਬਲਿਕ ਸਕੂਲ ਖੰਡਵਾਲਾ ਵਿਖੇ ਅਧਿਆਪਕਾਂ ਨਾਲ ਪ੍ਰੈਜੀਡੈਂਟ ਸੁਰਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਲਿਟਲ ਬਡਸ ਪਬਲਿਕ ਸਕੂਲ ਖੰਡਵਾਲਾ ਵਿਖੇ ਪ੍ਰੈਜੀਡੈਂਟ ਸੁਰਿੰਦਰ ਪਾਲ ਸਿੰਘ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗਵਾਈ ’ਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਬੱਚਿਆਂ ਨੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਸਮਝਾਈ ਤੇ ਅਧਿਆਪਕਾਂ ਦਾ ਸਨਮਾਨ ਕਰਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਸੁਰਿੰਦਰ ਕੌਰ ਨੇ ਅਧਿਆਪਕਾਂ ਦੇ ਚੰਗੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੂੰ ਤੋਹਫੇ ਦਿੱਤੇ। ਪ੍ਰੈਜੀਡੈਂਟ ਸੁਰਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਅਧਿਆਪਕਾਂ ਨੂੰ ਸਮਰਪਿਤ ਹੈ। ਅਧਿਆਪਕਾਂ ਨੂੰ ਵੀ ਇਸ ਦਿਨ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਚੇਲੇ ਆਪਣੇ ਗੁਰੂ ਨੂੰ ਗੁਰੂ ਦਕਸ਼ਨਾ ਦੇ ਕੇ ਅਸ਼ੀਰਵਾਦ ਪ੍ਰਾਪਤ ਕਰਦੇ ਹਨ। ਨਾਲ ਹੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਜਨਮ ਦਿਨ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਅਧਿਆਪਕਾਂ ਵਿਚ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੀ ਸਮਰੱਥਾ ਹੁੰਦੀ ਹੈ। ਇਹ ਸਿਰਫ ਵਿਦਿਆਰਥੀਆਂ ਲਈ ਹੀ ਨਹੀਂ, ਸਾਰੇ ਸਮਾਜ ਲਈ ਹੀ ਬਹੁਤ ਮਹੱਤਤਾ ਰੱਖਦਾ ਹੈ।