- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਨੇਸ਼ਟਾ ’ਚ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਫੋਟੋ: 30
ਕੈਪਸ਼ਨ : ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨਾਲ ਸਕੂਲ ਦੇ ਸਟਾਫ ਤੇ ਹੋਰ।
ਤਜਿੰਦਰ ਸਿੰਘ, ਪੰਜਾਬੀ ਜਾਗਰਣ
ਅਟਾਰੀ : ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ (ਅਟਾਰੀ) ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਮਨਮੋਹਕ ਝਾਕੀਆਂ ਤੇ ਨ੍ਰਿਤ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ। ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਜੀਵਨ ਫਲਸਫੇ ਨਾਲ ਸਬੰਧਤ ਵਿਚਾਰ ਵੀ ਪੇਸ਼ ਕੀਤੇ ਗਏ।
ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਨਾ ਸਿਰਫ਼ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕੀਤਾ ਸਗੋਂ ਪਿਆਰ, ਸਦਭਾਵਨਾ, ਮਨੁੱਖਤਾ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ। ਸਕੂਲ ਦੀ ਰਹਿਨੁਮਾਈ ਕਰ ਰਹੇ ਪ੍ਰਿਸੀਪਲ ਡਾ. ਗੁਰਬਿੰਦਰ ਸਿੰਘ ਭੱਟੀ ਨੇ ਵਿਸ਼ੇਸ਼ ਸਭਾ ਨੂੰ ਸੰਬੋਧਨ ਕਰਦਿਆਂ ਕਲਾਕਾਰ ਬੱਚਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਏਵੀ ਸੰਸਥਾਵਾਂ ਦੇ ਡਾਇਰੈਕਟਰ ਡਾ: ਵੀਕੇ ਚੋਪੜਾ, ਚੇਅਰਮੈਨ ਸੁਦਰਸ਼ਨ ਕਪੂਰ, ਏਆਰਓ ਡਾ: ਅੰਜਨਾ ਗੁਪਤਾ ਅਤੇ ਸਕੂਲ ਪ੍ਰਬੰਧਕ ਡਾ: ਨੀਰਾ ਸ਼ਰਮਾ, ਅਨੀਤਾ ਮਦਾਨ, ਸਪਨਾ ਪ੍ਰਾਸ਼ਰ, ਰਾਧਿਕਾ ਕਾਲੀਆ, ਨੇਹਾ ਜੈਨ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਗਈਆਂ।