ਬੀਬੀਕੇ ਡੀਏਵੀ ਕਾਲਜ 'ਚ ਅਧਿਆਪਕ ਦਿਵਸ ਮਨਾਇਆ ਬੀਬੀਕੇ ਡੀਏਵੀ ਕਾਲਜ 'ਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 06:21 PM (IST)
Updated Date: Sun, 06 Sep 2026 04:04 AM (IST)
ਫੋਟੋ-32 ਕੈਪਸਨ : ਮੁੱਖ ਮਹਿਮਾਨ ਅਮਰਜੀਤ ਸਿੰਘ ਬੈਂਸ ਸੀਜੇਐਮ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਤੇ ਸਟਾਫ। ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਉਤਸ਼ਾਹ ਤੇ ਅਧਿਆਪਕ ਵਰਗ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਮਰਜੀਤ ਸਿੰਘ ਬੈਂਸ ਸੀਜੇਐੱਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਵੀ ਮੌਜੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਜੀਵਨ, ਚਰਿੱਤਰ ਤੇ ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਆਕਾਰ ਦੇਣ ’ਚ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਸਿੱਖਿਆ ਪ੍ਰਦਾਨ ਕਰਨ ਵਾਲਾ ਹੀ ਨਹੀਂ ਹੁੰਦਾ, ਸਗੋਂ ਇਕ ਮਾਰਗਦਰਸ਼ਕ ਤੇ ਪ੍ਰੇਰਣਾਦਾਇਕ ਸ਼ਕਤੀ ਵਜੋਂ ਵੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ। ਅਮਰਜੀਤ ਸਿੰਘ ਬੈਂਸ ਸੀਜੇਐੱਮ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਪ੍ਰੇਰਨਾਦਾਇਕ ਜੀਵਨ ਤੇ ਉਨ੍ਹਾਂ ਦੀ ਅਮਿੱਟ ਵਿਰਾਸਤ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਭਾਰਤ ਵਿਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਮੇਂ-ਸਮੇਂ ’ਤੇ ਲਿਆਂਦੇ ਗਏ ਵੱਖ-ਵੱਖ ਸੁਧਾਰਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਰਾਸ਼ਟਰ ਨਿਰਮਾਣ ਵਿਚ ਸਿੱਖਿਆ ਦੀ ਬਦਲਦੀ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਹੋਏ ਵਿਚਾਰ-ਵਟਾਂਦਰੇ ਨੇ ਐਨ ਐਸ ਐਸ ਵਲੰਟੀਅਰਾਂ ਅਤੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਇੱਕ ਗਿਆਨਵਰਧਕ ਅਤੇ ਅਰਥਪੂਰਨ ਮੰਚ ਪ੍ਰਦਾਨ ਕੀਤਾ। ਉਨ੍ਹਾਂ ਨੇ ਮੁੱਖ ਮਹਿਮਾਨ ਨਾਲ ਵਿਚਾਰਪੂਰਨ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ। ਇਸ ਮੌਕੇ ਡਾ. ਕਮਾਇਨੀ ਆਨੰਦ, ਡੀਨ, ਅਕਾਦਮਿਕਸ; ਡਾ. ਸ਼ਵੇਤਾ ਮੋਹਨ, ਡੀਨ, ਵਿਦਿਆਰਥੀ ਕੌਂਸਲ ਅਤੇ ਡਾ. ਅੰਤਰਪ੍ਰੀਤ ਕੌਰ, ਐੱਨਐੱਸਐੇੱਸ ਪ੍ਰੋਗਰਾਮ ਅਫ਼ਸਰ ਵੀ ਮੌਜੂਦ ਸਨ।