ਪੰਜਾਬ ਐਮਰਜੈਂਸੀ ਤੋਂ ਵੀ ਵੱਧ ਭੁਗਤ ਰਿਹਾ ਸੰਤਾਪ : ਮਜੀਠੀਆ ਪੰਜਾਬ ਐਮਰਜੈਂਸੀ ਤੋਂ ਵੀ ਵੱਧ ਭੁਗਤ ਰਿਹਾ ਸੰਤਾਪ : ਮਜੀਠੀਆ
Publish Date: Sat, 05 Sep 2026 06:26 PM (IST)
Updated Date: Sun, 06 Sep 2026 04:04 AM (IST)
* ਮੋਹਨਜੀਤ ਸੈਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ ਫੋਟੋ :34 ਕੈਪਸ਼ਨ: ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨਾਲ ਹਰਵਿੰਦਰ ਸਿੰਘ ਭੁੱਲਰ ਅਤੇ ਹੋਰ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਹਲਕੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਦੌਰਾਨ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਇਕ ਸਿੱਖ ਅੰਮ੍ਰਿਤਧਾਰੀ ਨੌਜਵਾਨ ਤੇ ਪੁਲਿਸ ਵੱਲੋਂ ਢਾਹੇ ਗਏ ਅੰਨੇ ਤਸ਼ੱਦਦ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ, ਪੁਲਿਸ ਵੱਲੋਂ ਅੰਮ੍ਰਿਤਧਾਰੀ ਨੌਜਵਾਨ ਦੇ ਕੇਸਾਂ, ਕੱਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ’ਤੇ ਪੰਜਾਬ ਦੀ ਪੁਲਿਸ ਨੇ ਐਮਰਜੈਂਸੀ ਵਾਲਾ ਕਾਲਾ ਦੌਰ ਚੇਤੇ ਕਰਵਾ ਦਿੱਤਾ ਹੈ ਜਿਸ ਵਿਚ ਕਿਸੇ ਨੂੰ ਬੋਲਣ ਦੀ ਆਜ਼ਾਦੀ ਨਹੀ ਦਿੱਤੀ ਜਾ ਰਹੀ। ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਸ਼ਰੇਆਮ ਧੱਕੇਸ਼ਾਹੀ ਦਾ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਪਵੇਗਾ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਪੁਲਿਸ ਵੱਲੋਂ ਡਰਾਵੇ ਅਤੇ ਦਬਾਅ ਬਣਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਲੋਕ ਡਰੇ ਹੋਏ ਹਨ ਅਤੇ ਹੁਣ ਆਪਣੀ ਮਰਜੀ ਨਾਲ ਬਿਨਾਂ ਖੌਫ ਸ਼੍ਰੋਮਣੀ ਅਕਾਲੀ ਦਲ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੰਨ੍ਹਾਂ ਧੱਕੇਸਾਹੀਆਂ ਦਾ ਜਵਾਬ ਦੇਣਾ ਪਵੇਗਾ ਅਤੇ ਇਸ ਦੇ ਨਾਲ ਹੀ ਸਰਕਾਰ ਦੀ ਸ਼ਹਿ ਤੇ ਵਧੀਕੀਆਂ ਕਰਨ ਵਾਲੇ ਅਫਸਰਾਂ ਨੂੰ ਵੀ ਜਵਾਬਦੇਹ ਹੋਣਾ ਪਵੇਗਾ। ਮਜੀਠੀਆ ਨੇ ਆਉਣ ਵਾਲੀਆਂ ਚੋਣਾਂ ਸਬੰਧੀ ਹਾਜ਼ਰ ਵਰਕਰਾਂ ਨਾਲ ਸਲਾਹ ਮਸ਼ਵਰਾ ਵੀ ਕੀਤਾ। ਇਸ ਮੌਕੇ ਮਜੀਠੀਆ ਦੇ ਨਾਲ ਕੁਲਜੀਤ ਸਿੰਘ ਬਰਾੜ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸੁਪਾਰੀਵਿੰਡ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੁੱਲਰ, ਮਨਜੀਤ ਸਿੰਘ ਫੌਜੀ, ਪੜਦੁਮਣ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਜਸਬੀਰ ਸਿੰਘ, ਕਰਮਜੀਤ ਸਿੰਘ, ਮੁੱਖਾ ਸਿੰਘ, ਰਾਜ ਮਸੀਹ, ਸੁੱਖਾ ਮਸੀਹ, ਮੈਬਰ ਗੁਲਜ਼ਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।