ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਅਧਿਆਪਕ ਦਿਵਸ ਮਨਾਇਆ ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 06:33 PM (IST)
Updated Date: Sun, 06 Sep 2026 04:04 AM (IST)
ਫੋਟੋ-37 ਕੈਪਸ਼ਨ- ਸੇਂਟ ਸੋਵਰਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਮਨਾਉਂਦੇ ਹੋਏ ਸਕੂਲ ਦੇ ਡਾਇਰੈਕਟਰ ਸ਼ਵੀ ਕਪੂਰ, ਪ੍ਰਿੰਸੀਪਲ ਨਿਤਿਕਾ ਸੇਠੀ, ਅਧਿਆਪਕ ਤੇ ਹੋਰ। ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦਿਨ ਸਕੂਲ ’ਚ ਅਧਿਆਪਕਾਂ ਨਾਲ ਸਬੰਧਤ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ। ਬੱਚਿਆਂ ਦੁਆਰਾ ਅਧਿਆਪਕ ਨਾਲ ਸੰਬੰਧਿਤ ਭਾਸ਼ਨ, ਕਵਿਤਾ ਤੇ ਵਿਚਾਰ ਪੇਸ਼ ਕੀਤੇ ਗਏ, ਜਿਸ ’ਚ ਬੱਚਿਆਂ ਨੂੰ ਅਧਿਆਪਕ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮਡੀ ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ, ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੱਚਿਆ ਨੂੰ ਅਧਿਆਪਿਕਾਂ ਦੀ ਮਹੱਤਤਾ ਤੇ ਉਨਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਅਧਿਆਪਕਾਂ ਤੇ ਮਾਤਾ-ਪਿਤਾ ਦੇ ਨਾਲ ਚੰਗੀ ਬੋਲੀ ਬੋਲਣ ਦੀ ਪ੍ਰੇਰਨਾ ਵੀ ਦਿੱਤੀ। ਵਿਦਿਆਰਥੀਆਂ ਦੁਆਰਾ ਸਕੂਲ ’ਚ ਅਧਿਆਪਕਾਂ ਲਈ ਕੇਕ ਕੱਟ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸਕੂਲ ਮੈਨੇਜਮੈਂਟ ਦੇ ਦੁਆਰਾ ਅਧਿਆਪਕਾਂ ਦੇ ਮਨੋਰੰਜਨ ਅਤੇ ਖਾਣ-ਪੀਣ ਲਈ ਖਾਸ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।