ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ
Publish Date: Sat, 05 Sep 2026 06:48 PM (IST)
Updated Date: Sun, 06 Sep 2026 04:04 AM (IST)
ਕੈਪਸਨ : ਅਧਿਆਪਕ ਜੋਤਸਨਾ ਸ਼ਰਮਾ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ. ਧਰਮਵੀਰ ਸਿੰਘ ਤੇ ਹੋਰ। ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਬੱਚਿਆਂ ਤੇ ਅਧਿਆਪਕਾਂ ਵੱਲੋਂ ਦੇਸ਼ ਦੇ ਦੂਜੇ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਹਿੰਦੀ ਅਧਿਆਪਕਾ ਜੋਤਸਨਾ ਸ਼ਰਮਾ ਨੂੰ ਸਾਲ 2026 ਦੇ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ, ਨੈਸ਼ਨਲ ਅਤੇ ਸੀਬੀਐਸਈ ਐਵਾਰਡੀ, ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਡਾ. ਧਰਮਵੀਰ ਸਿੰਘ ਨੇ ਕਿਹਾ ਕਿ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ-ਨਾਲ ਸਮਾਜ ਦੀ ਦਿਸ਼ਾ ਤੈਅ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਉਤਸ਼ਾਹਿਤ ਅਤੇ ਸਨਮਾਨਿਤ ਕਰਨ ਨਾਲ ਉਨ੍ਹਾਂ ਵਿੱਚ ਹੋਰ ਬਿਹਤਰ ਸੇਵਾਵਾਂ ਦੇਣ ਦਾ ਜਜ਼ਬਾ ਪੈਦਾ ਹੁੰਦਾ ਹੈ। ਇਸ ਮੌਕੇ ਸਕੂਲ ’ਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਹੋਰ ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪੱਤਰ ਕੋਆਰਡੀਨੇਟਰਜ਼ ਹਰਜੀਤ ਕੌਰ, ਅਮਨਦੀਪ ਹਾਂਡਾ ਅਤੇ ਡਾਇਰੈਕਟਰ ਡਾ. ਧਰਮਵੀਰ ਸਿੰਘ ਵੱਲੋਂ ਪ੍ਰਦਾਨ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਅਧਿਆਪਕਾਂ ਨੇ ਮਿਲ ਕੇ ਕੇਕ ਕੱਟਿਆ ਅਤੇ ਖੁਸ਼ੀ ਸਾਂਝੀ ਕੀਤੀ।