ਕਿਡਸ ਪ੍ਰਾਈਡ ਸਕੂਲ 'ਚ ਅਧਿਆਪਕ ਦਿਵਸ ਮਨਾਇਆ
ਕਿਡਸ ਪ੍ਰਾਈਡ ਸਕੂਲ 'ਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 07:07 PM (IST)
Updated Date: Sun, 06 Sep 2026 04:05 AM (IST)
ਫੋਟੋ-43 ਕੈਪਸ਼ਨ : ਕਿਡਸ ਪ੍ਰਾਈਡ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨਾਲ ਐਮਡੀ ਸ਼ਾਂਤੀ ਜੈਨ ਅਤੇ ਪ੍ਰਿੰਸੀਪਲ ਪ੍ਰੈਟੀ ਜੈਨ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਿਡਸ ਪ੍ਰਾਈਡ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਅਧਿਆਪਕਾਂ ਨੇ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਅਤੇ ਆਪਸੀ ਸਾਂਝ ਤੇ ਪਿਆਰ ਦੇ ਪਲ ਸਾਂਝੇ ਕੀਤੇ। ਸਕੂਲ ਦੇ ਐਮਡੀ ਸ਼ਾਂਤੀ ਜੈਨ ਅਤੇ ਪ੍ਰਿੰਸੀਪਲ ਪ੍ਰੈਟੀ ਜੈਨ ਵੱਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ’ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।