ਸ਼ਰਧਾਲੂਆਂ ਨਾਲ ਦਿਨੇਸ਼ ਬੱਸੀ ਨੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾਲੂਆਂ ਨਾਲ ਦਿਨੇਸ਼ ਬੱਸੀ ਨੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Publish Date: Sat, 05 Sep 2026 07:08 PM (IST)
Updated Date: Sun, 06 Sep 2026 04:05 AM (IST)
ਕੈਪਸ਼ਨ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੂਜਾ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਹਲਕਾ ਪੂਰਬੀ ਦੇ ਸ਼ਰਧਾਲੂਆਂ ਨਾਲ ਮਿਲ ਕੇ ਵੱਖ-ਵੱਖ ਮੰਦਰਾਂ ਵਿਚ ਮਨਾਇਆ। ਇਸ ਦੌਰਾਨ ਉਨ੍ਹਾਂ ਮੰਦਰਾਂ ’ਚ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ। ਦਿਨੇਸ਼ ਬੱਸੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਏ ਅਤੇ ਸ਼ਰਧਾਲੂਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ ਅਤੇ ਨਿਆਂ ਦੇ ਰਾਹ ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੇ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ। ਬੱਸੀ ਨੇ ਕਿਹਾ ਕਿ ਧਾਰਮਿਕ ਤਿਉਹਾਰ ਆਪਸੀ ਭਾਈਚਾਰੇ ਅਤੇ ਪਿਆਰ ਨੂੰ ਮਜ਼ਬੂਤ ਕਰਦੇ ਹਨ। ਅਜਿਹੇ ਮੌਕਿਆਂ ਤੇ ਸਾਰਿਆਂ ਨੂੰ ਮਿਲਜੁਲ ਕੇ ਸਮਾਜ ਦੀ ਭਲਾਈ ਅਤੇ ਲੋੜਵੰਦਾਂ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੌਰਾਨ ਮੰਦਰਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਿਲਆ। ਵੱਖ-ਵੱਖ ਮੰਦਰਾਂ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ ਅਤੇ ਭਜਨ-ਕੀਰਤਨ ਸਮੇਤ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੰਸ਼ ਬੱਸੀ, ਹਲਕਾ ਪੂਰਬੀ ਦੇ ਯੂਥ ਕਾਂਗਰਸ ਪ੍ਰਧਾਨ ਯੁਵਰਾਜ ਮਜੀਠੀਆ, ਕਿਸਾਨ ਸੈੱਲ ਦੇ ਪ੍ਰਧਾਨ ਜਤਿੰਦਰ ਰਾਣਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।