ਅਕਸ਼ੈ ਸ਼ਰਮਾ ਨੇ ਜਨਮ-ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲਿਆ ਅਕਸ਼ੈ ਸ਼ਰਮਾ ਨੇ ਜਨਮ-ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲਿਆ
Publish Date: Sat, 05 Sep 2026 07:09 PM (IST)
Updated Date: Sun, 06 Sep 2026 04:05 AM (IST)
ਕੈਪਸ਼ਨ : ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਹਾਜ਼ਰੀ ਭਰਦੇ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ। * ਹਲਕਾ ਉੱਤਰੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਮੰਦਰਾਂ ਵਿਚ ਟੇਕਿਆ ਮੱਥਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਤਿਉਹਾਰ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੌਰਾਨ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਵੀ ਵੱਖ-ਵੱਖ ਮੰਦਰਾਂ ਵਿਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਸ਼ਹਿਰ ਦੇ ਪ੍ਰਮੁੱਖ ਮੰਦਰਾਂ ਵਿਚ ਜਾ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਮੱਥਾ ਟੇਕਿਆ ਤੇ ਪੂਜਾ ਕੀਤੀ। ਅਕਸ਼ੈ ਸ਼ਰਮਾ ਨੇ ਸ੍ਰੀ ਦੁਰਗਿਆਣਾ ਮੰਦਰ, ਇਸਕਾਨ ਮੰਦਰ ਤੇ ਸ਼ਿਵਾਲਾ ਭਾਈਆਂ ਸਮੇਤ ਕਈ ਮੰਦਰਾਂ ਵਿਚ ਪਹੁੰਚ ਕੇ ਭਗਵਾਨ ਦੇ ਦਰਸ਼ਨ ਕੀਤੇ। ਮੰਦਰਾਂ ’ਚ ਉਨ੍ਹਾਂ ਧਾਰਮਿਕ ਪ੍ਰੋਗਰਾਮਾਂ ਵਿਚ ਵੀ ਸ਼ਿਰਕਤ ਕੀਤੀ ਅਤੇ ਸ਼ਰਧਾਲੂਆਂ ਨਾਲ ਮਿਲ ਕੇ ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ। ਇਸ ਮੌਕੇ ਅਕਸ਼ੈ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ, ਕਰਮ ਅਤੇ ਮਨੁੱਖਤਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਤਿਉਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਪਿਆਰ ਅਤੇ ਭਾਈਚਾਰਾ ਬਣਾਈ ਰੱਖਣ। ਜਨਮ-ਅਸ਼ਟਮੀ ਨੂੰ ਲੈ ਕੇ ਸ਼ਹਿਰ ਦੇ ਮੰਦਰਾਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਸਵੇਰ ਤੋਂ ਹੀ ਮੰਦਰਾਂ ਵਿਚ ਸ਼ਰਧਾਲੂਆਂ ਦੀ ਆਵਾਜਾਈ ਸ਼ੁਰੂ ਹੋ ਗਈ ਸੀ ਅਤੇ ਸ਼ਾਮ ਹੁੰਦੇ-ਹੁੰਦੇ ਵੱਡੀ ਗਿਣਤੀ ਵਿੱਚ ਲੋਕ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸ਼ਨ ਕਰਨ ਲਈ ਪਹੁੰਚੇ। ਭਜਨ-ਕੀਰਤਨ ਅਤੇ ਧਾਰਮਿਕ ਪ੍ਰੋਗਰਾਮਾਂ ਦੇ ਮਾਹੌਲ ਵਿੱਚ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।