ਪੰਜਾਬ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀ ਧਰਤੀ : ਡੈਨੀ ਬੰਡਾਲਾ ਮੇਲੇ ’ਚ ਨਤਮਸਤਕ ਹੋਏ ਡੈਨੀ ਬੰਡਾਲਾ
Publish Date: Mon, 07 Sep 2026 04:56 PM (IST)
Updated Date: Mon, 07 Sep 2026 04:58 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਧੰਨ -ਧੰਨ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵੱਲੋਂ ਵੱਡੀ ਸ਼ਰਧਾ ਅਤੇ ਭਾਵਨਾ ਨਾਲ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਦਰਬਾਰ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਪੀਰਾਂ-ਫ਼ਕੀਰਾਂ ਅਤੇ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀ ਧਰਤੀ ਹੈ। ਪੀਰ ਬਾਬਾ ਮਹਿਦੀ ਸ਼ਾਹ ਜੀ ਦੇ ਸਲਾਨਾ ਜੋੜ ਮੇਲੇ ਵਰਗੇ ਧਾਰਮਿਕ ਸਮਾਗਮ ਸਾਨੂੰ ਆਪਸੀ ਭਾਈਚਾਰਕ ਸਾਂਝ, ਪਿਆਰ, ਸਤਿਕਾਰ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਨਾਲ ਜੁੜਣ ਅਤੇ ਆਪਸੀ ਏਕਤਾ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਮੁੱਖ ਸੇਵਾਦਾਰ ਸੋਨੂੰ ਮੱਲ, ਨਿਰਮਲ ਸਿੰਘ ਨਿੰਮਾ, ਅਮਿਤ ਕੁਮਾਰ, ਕਮਲਦੀਪ ਸਿੰਘ, ਪ੍ਰਤਾਪ ਮਲਹੋਤਰਾ ਐੱਮਸੀ, ਬਲਵਿੰਦਰ ਗਿੱਲ, ਰਾਜੂ ਸੈਣੀ, ਰੁਪਿੰਦਰ ਸਿੰਘ ਰੋਬਨ, ਮੁਖਤਾਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸੇਠ, ਗੁਰਪ੍ਰੀਤ ਸਿੰਘ ਗੋਪੀ, ਸੋਨੂੰ ਵਿਰਕ, ਸੁਵਿੰਦਰ ਸਿੰਘ ਵਾਹਿਗੁਰੂ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।