ਐਥਲੈਟਿਕਸ ਮੀਟ ’ਚ ਸੇਂਟ ਸੋਲਜਰ ਇਲੀਟ ਦਾ ਦਬਦਬਾ ਅਥਲੈਟਿਕਸ ਮੀਟ ’ਚ ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਦਾ ਦਬਦਬਾ
Publish Date: Mon, 07 Sep 2026 04:53 PM (IST)
Updated Date: Tue, 08 Sep 2026 04:02 AM (IST)
19 ਗੋਲਡ, 8 ਸਿਲਵਰ ਅਤੇ 2 ਬ੍ਰਾਂਜ ਮੈਡਲ ਜਿੱਤ ਕੇ ਪੂਰੀ ਮੀਟ ਵਿਚ ਮੋਹਰੀ ਸਥਾਨ ਹਾਸਲ ਕੀਤਾ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਪੰਜਾਬ ਸਕੂਲ ਜ਼ੋਨਲ ਐਥਲੈਟਿਕਸ ਮੀਟ ’ਚ ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਮਜੀਠਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ’ਚ ਸਕੂਲ ਦੇ ਖਿਡਾਰੀਆਂ ਨੇ 19 ਗੋਲਡ, 8 ਸਿਲਵਰ ਅਤੇ 2 ਬ੍ਰਾਂਜ਼ ਮੈਡਲ ਜਿੱਤ ਕੇ ਪੂਰੀ ਮੀਟ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪੰਜਾਬ ਸਕੂਲ ਜ਼ੋਨਲ ਐਥਲੈਟਿਕਸ ਮੀਟ ਵਿਚ ਸਕੂਲ ਦੇ ਮਿਹਨਤੀ ਐਥਲੈਟਿਕਸ ਕੋਚ ਸੁਖਜੀਤ ਸਿੰਘ ਬੱਲ ਦੀ ਅਗਵਾਈ ਹੇਠ ਕੁੱਲ 29 ਮੈਡਲ ਜਿੱਤਣ ਉਪਰੰਤ ਖਿਡਾਰੀਆਂ ਦੇ ਸਕੂਲ ਪਹੁੰਚਣ ਤੇ ਉਨ੍ਹਾਂ ਦਾ ਸਕੂਲ ਦੇ ਸ਼ਾਨਦਾਰ ਬੈਂਡ ਨਾਲ ਸਵਾਗਤ ਕੀਤਾ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਬੋਰਡ ਦੇ ਐਮਡੀ ਡਾ. ਮੰਗਲ ਸਿੰਘ ਕਿਸਨਪੁਰੀ ਨੇ ਵਧਾਈ ਸੰਦੇਸ਼ ਭੇਜ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਚੇਅਰਮੈਨ ਜਸਪਿੰਦਰ ਸਿੰਘ ਕਾਹਲੋ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤਰੇਹਨ, ਵਾਈਸ ਪ੍ਰਿੰਸੀਪਲ ਸ਼ਿਖਾ ਅਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਮਾਣ ਪ੍ਰਗਟਾਇਆ। ਉਨ੍ਹਾਂ ਨੇ ਖੇਡਾਂ ਦੇ ਤਕਨੀਕੀ ਗਿਆਨ ਦੇ ਮਾਹਿਰ ਅਥਲੈਟਿਕਸ ਕੋਚ ਸੁਖਜੀਤ ਸਿੰਘ ਬੱਲ ਦੀ ਮਿਹਨਤ ਅਤੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ।