ਕਿਡਸ ਹੈਬੀਟੇਟ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਕਿਡਸ ਹੈਬੀਟੇਟ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Publish Date: Mon, 07 Sep 2026 05:00 PM (IST)
Updated Date: Tue, 08 Sep 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਿਡਸ ਹੈਬੀਟੇਟ ਸਕੂਲ ਅਧਿਆਪਕ ਦਿਵਸ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਸਕੂਲ ਦੇ ਸਾਰੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ ਵਲੋਂ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਦੇ ਜੀਵਨ ਨੂੰ ਆਕਾਰ ਦੇਣ ਅਤੇ ਸਿੱਖਿਅਕਾਂ ਨੂੰ ਸਨਮਾਨਿਤ ਕਰਨ ਦੇ ਲਈ ਭਾਰਤ ਵਿਚ ਹਰ ਸਾਲ ਸਿੱਖਿਅਕ ਦਿਵਸ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਸਭ ਤੋਂ ਮਹਾਨ ਸਿੱਖਿਅਕ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਦੀ ਦੇ ਜਨਮ ਦਿਨ ਦੇ ਰੂਪ ਵਿਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਅਧਿਆਪਕ ਦੀ ਸ਼ਖ਼ਸੀਅਤ ਬੱਚੇ ਲਈ ਪ੍ਰਭਾਭਸ਼ਾਲੀ ਗੁਣਾਂ ਵਾਲੀ ਦਿਲ-ਖਿੱਚਵੀਂ ਸ਼ਖ਼ਸੀਅਤ ਹੁੰਦੀ ਹੈ। ਉਸ ਦੇ ਪ੍ਰਸ਼ੰਸਾ ਭਰੇ ਦੋ ਬੋਲ ਬੱਚੇ ਦੀ ਕਾਇਆ-ਕਲਪ ਦਿੰਦੇ ਹਨ। ਉਹ ਆਪਣੇ ਮਾਪਿਆਂ ਤੋਂ ਵੱਧ ਆਪਣੇ ਅਧਿਆਪਕਾਂ ਦੇ ਕਹੇ ਨੂੰ ਸੱਚ ਮੰਨਦੇ ਹਨ। ਉਨ੍ਹਾਂ ਸਮੂਹ ਸਟਾਫ ਦੀ ਸ਼ਲਾਘਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਹਰ ਸਟਾਫ ਮੈਂਬਰ ਉਨ੍ਹਾਂ ਲਈ ਇਕ ਪਰਿਵਾਰ ਦੀ ਤਰ੍ਹਾਂ ਹਨ। ਅੰਤ ਵਿਚ ਸਮੂਹ ਸਟਾਫ ਨਾਲ ਕੇਕ ਵੀ ਕੱਟਿਆ ਗਿਆ। ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ। ਬੱਚਿਆਂ ਵਲੋਂ ਅਧਿਆਪਕਾਂ ਨੂੰ ਗ੍ਰੀਟਿੰਗ ਕਾਰਡ ਤੇ ਤੋਹਫੇ ਵੀ ਭੇਂਟ ਕੀਤੇ ਗਏ। ਇਸ ਮੌਕੇ ਕਿਡਸ ਹੈਬੀਟੇਟ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।