ਮੋਹਨਜੀਤ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ: ਹਰਲੀਨ ਕੌਰ
ਮੋਹਨਜੀਤ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ: ਹਰਲੀਨ ਕੌਰ
Publish Date: Mon, 07 Sep 2026 05:01 PM (IST)
Updated Date: Tue, 08 Sep 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਪੰਜਾਬ ਬੀਬੀ ਹਰਲੀਨ ਕੌਰ ਨੇ ਕਿਹਾ ਕਿ ਲੋਕਤੰਤਰ ਚ ਹਰ ਵਿਅਕਤੀ ਕਿਸੇ ਵੀ ਲੀਡਰ ਜਾਂ ਉੱਚ ਅਧਿਕਾਰੀ ਸਾਹਮਣੇ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ, ਪਰ ਆਮ ਆਦਮੀ ਪਾਰਟੀ ਦੇ ਲੀਡਰ ਕਿਸੇ ਨੂੰ ਵੀ ਬੋਲਣ ਦਾ ਅਧਿਕਾਰ ਨਹੀਂ ਦੇਣਾ ਚਾਹੁੰਦੇ। ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਹਰ ਵਰਗ ਦੇ ਲੋਕਾਂ ਤੇ ਪੁਲਸੀਆ ਤਸ਼ੱਦਦ ਢਾਹੁਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੇ ਸੂਝਵਾਨ ਲੋਕ ਹੁਣ ਹੋਰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਸ ਨੇ ਜੋ ਜਬਰ ਢਾਹਿਆ ਹੈ ਉਸ ਨੂੰ ਪੰਜਾਬ ਵਾਸੀ ਕਦੇ ਵੀ ਭੁੱਲਣ ਵਾਲੇ ਨਹੀਂ। ਮੋਹਨਜੀਤ ਸਿੰਘ ਵਲੋਂ ਮੁੱਖ ਮੰਤਰੀ ਸਾਹਮਣੇ ਨਸ਼ਿਆਂ ਦਾ ਮੁੱਦਾ ਉਠਾਉਣਾ ਕੋਈ ਗੁਨਾਹ ਹੈ ਜਿਸ ਦੀ ਉਸ ਨੂੰ ਏਨੀ ਵੱਡੀ ਸਜ਼ਾ ਚੁਕਾਉਣੀ ਪਈ। ਹਰਲੀਨ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੋ ਸਲੂਕ ਕਰ ਰਹੀ ਹੈ ਇਸ ਦਾ ਅਗਾਮੀ ਚੋਣਾਂ ਚ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ। ਹਰਲੀਨ ਕੌਰ ਨੇ ਕਿਹਾ ਕਿ ਮੋਹਨਜੀਤ ਸਿੰਘ ਤੇ ਹੋਏ ਅੱਤਿਆਚਾਰ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਕਸੂਰਵਾਰ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿਸ ਕੀਤਾ ਜਾਵੇ।