ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਲੋਕ ਖੁਸ਼ : ਕੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਲੋਕ ਖੁਸ਼ - ਸੁਰਜੀਤ ਸਿੰਘ ਕੰਗ
Publish Date: Mon, 07 Sep 2026 05:49 PM (IST)
Updated Date: Tue, 08 Sep 2026 04:04 AM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਨਗਰ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਸੂਬੇਦਾਰ ਹਰਜੀਤ ਸਿੰਘ, ਸੁਜਾਨ ਸਿੰਘ ਖਾਲਸਾ, ਰਜਿੰਦਰ ਸਿੰਘ ਸਹੋਤਾ, ਐਮਸੀ ਮਨਜਿੰਦਰ ਸਿੰਘ, ਐਮਸੀ ਰਵੀ ਸਿੰਘ, ਬਲਸ਼ਰਨ ਸਿੰਘ, ਪਰਮਜੀਤ ਸਿੰਘ ਭੁੱਲਰ, ਸੁਖਦੇਵ ਸਿੰਘ ਆਦਿ ਆਗੂਆਂ ਦੀ ਇੱਕ ਅਹਿਮ ਮੀਟਿੰਗ 2027 ਦੀਆਂ ਚੋਣਾਂ ਸਬੰਧੀ ਹੋਈ। ਜਿਸ ਵਿਚ ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਸਮੂਹ ਸਾਥੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ ਅਤੇ ਉਨ੍ਹਾਂ ਨੇ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਸਮੇਂ ਤੋਂ ਪਹਿਲਾਂ ਪੂਰੀਆਂ ਕਰ ਦਿੱਤੀਆਂ ਹਨ। ਸਿੱਖਿਆ ਦੇ ਖੇਤਰ ਵਿਚ ਪੰਜਾਬ ਪਹਿਲੇ ਨੰਬਰ ’ਤੇ ਚੱਲ ਰਿਹਾ ਹੈ ਅਤੇ ਸਿਹਤ ਸਹੂਲਤਾਂ ਹੋਣ ਜਾਂ ਬੀਬੀਆਂ ਦੀ ਸਨਮਾਨ ਰਾਸ਼ੀ ਦੀ ਗੱਲ ਹੋਵੇ ਸਭ ਗਰੰਟੀਆਂ ਤੋਂ ਲੋਕ ਬਹੁਤ ਖੁਸ਼ ਹਨ। ਗਰੰਟੀਆਂ ਤੋਂ ਇਲਾਵਾ ਵੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਅਤੇ ਬਿਜਲੀ ਦੀਆਂ ਤਾਰਾਂ ਨੂੰ ਜਮੀਨ ਹੇਠਾਂ ਕਰਨ ਦੀ ਜੋ ਪ੍ਰਕਿਿਰਆ ਸ਼ੁਰੂ ਕੀਤੀ ਗਈ ਹੈ ਪੂਰੇ ਪੰਜਾਬ ਦੇ ਲੋਕਾਂ ਨੇ ਸਲਾਹਿਆ ਹੈ। ਆਮ ਆਦਮੀ ਪਾਰਟੀ ਕੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਚੁੱਕਾ ਹੈ। ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਪਾਣੀ ਦਾ ਪੱਧਰ ਮੁੜ ਉੱਪਰ ਉੱਠਿਆ ਹੈ ਅਤੇ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਦਮ ਸ਼ਲਾਘਾਯੋਗ ਹੈ, ਜਿਸ ਕਾਰਨ ਅਨੇਕਾਂ ਨੌਜਵਾਨਾਂ ਨੇ ਨਸ਼ਾ ਛੱਡਿਆ ਅਤੇ ਪੂਰੇ ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਚੱਲਣ ਕਾਰਨ ਪੰਜਾਬ ਵਿਚ ਲੋਕ ਨਸ਼ਿਆਂ ਦਾ ਕਾਰੋਬਾਰ ਕਰਨ ਤੋਂ ਬਚ ਰਹੇ ਹਨ।