ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਸਨਮਾਨ ਸਮਾਰੋਹ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਸਨਮਾਨ ਸਮਾਰੋਹ
Publish Date: Mon, 07 Sep 2026 06:03 PM (IST)
Updated Date: Tue, 08 Sep 2026 04:04 AM (IST)
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਮਹਿਲਾ ਸਖੀਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਵਿਚ ਔਰਤਾਂ ਦੀ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਨੂੰ ਯੋਜਨਾ ਦਾ ਲਾਭ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਮਹਿਲਾ ਸਖੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਮਹਿਲਾ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਵਾਉਣ ਤੋਂ ਲੈ ਕੇ ਉਨ੍ਹਾਂ ਨੂੰ ਯੋਜਨਾ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਿਯੋਗ ਮੁਹੱਈਆ ਕਰਵਾਉਣ ਤੱਕ ਸਖੀਆਂ ਵੱਲੋਂ ਮਹੱਤਵਪੂਰਨ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਮਿਹਨਤ ਅਤੇ ਸਮਰਪਣ ਸਦਕਾ ਵੱਡੀ ਗਿਣਤੀ ਵਿਚ ਮਹਿਲਾਵਾਂ ਨੂੰ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਕਰਨ ਦੀ ਪ੍ਰਕਿਿਰਆ ਵਿਚ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਲੋਕ ਸੇਵਾ ਪ੍ਰਤੀ ਜਜ਼ਬੇ ਲਈ ਧੰਨਵਾਦ ਅਤੇ ਸ਼ੁਕਰਾਨੇ ਦਾ ਪ੍ਰਤੀਕ ਹੈ। ਵਿਧਾਇਕ ਡਾ. ਨਿੱਜਰ ਨੇ ਸਮੂਹ ਮਹਿਲਾ ਸਖੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਸਖੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਹਿਲਾ ਸਖੀਆਂ ਨੇ ਆਪਣੇ ਸਨਮਾਨ ਲਈ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਨੂੰ ਮਾਣ-ਸਨਮਾਨ ਦੇਣਾ ਉਨ੍ਹਾਂ ਲਈ ਹੌਸਲਾ ਅਫ਼ਜ਼ਾਈ ਦਾ ਕੰਮ ਹੈ ਅਤੇ ਉਹ ਭਵਿੱਖ ਵਿਚ ਵੀ ਪੂਰੀ ਤਨਦੇਹੀ ਨਾਲ ਮਹਿਲਾਵਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੀਆਂ।