ਭੀਲੋਵਾਲ ਤੋਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਭੀਲੋਵਾਲ ਤੋਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
Publish Date: Mon, 07 Sep 2026 07:27 PM (IST)
Updated Date: Tue, 08 Sep 2026 04:07 AM (IST)
ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡੀ ਗਿਣਤੀ ਵਿਚ ਮਜੀਠਾ ਹਲਕੇ ਦੇ ਪਿੰਡ ਭੀਲੋਵਾਲ ਤੋਂ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿਚ ਸ਼ਾਮਲ ਹੋਏ, ਜਿੱਥੇ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਦਾ ਚਿੰਨ੍ਹ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਪਹਿਲ ਦੇ ਅਧਾਰ ’ਤੇ ਦੇਵੇਗੀ। ਮਜੀਠੀਆ ਨੇ ਕਿਹਾ ਹਲਕੇ ਲੋਕਾਂ ਦੇ ਦਿਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਸਿਆ ਹੈ ਅਤੇ ਹਲਕੇ ਦੇ ਲੋਕ 2027 ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਵੋਟਾਂ ਪਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਡਰ ਅਤੇ ਦਬਾਅ ਦੀ ਰਾਜਨੀਤੀ ਚੱਲ ਰਹੀ ਹੈ, ਪੁਲਿਸ ਦੇ ਡਰ ਨਾਲ ਵੋਟਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਮਜੀਠਾ ਦੇ ਪਿੰਡ ਭੀਲੋਵਾਲ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਇਕਬਾਲ ਸਿੰਘ, ਕਿਰਪਾਲ ਸਿੰਘ, ਸਵਿੰਦਰ ਸਿੰਘ, ਹਰਦੇਵ ਸਿੰਘ, ਤਰਸੇਮ ਸਿੰਘ (ਸਾਬਕਾ ਪੰਚਾਇਤ ਮੈਂਬਰ), ਗੁਰਦਿਆਲ ਸਿੰਘ ਅਤੇ ਸੁਖਦੇਵ ਸਿੰਘ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮਜੀਠੀਆ ਨੇ ਸਭ ਦਾ ਅਕਾਲੀ ਦਲ ਬਾਦਲ ਪਰਿਵਾਰ ਵਿਚ ਸਵਾਗਤ ਕਰਦਿਆਂ ਹੋਇਆ ਬਣਦੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਇਸ ਮੌਕੇ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਗਾਂਧੀ ਨਿਬੜਵਿੰਡ, ਐਡਵੋਕੇਟ ਰਕੇਸ਼ ਪਰਾਸ਼ਰ, ਗਗਨਦੀਪ ਸਿੰਘ ਭਕਨਾ, ਸੁਖਜਿੰਦਰ ਸਿੰਘ ਗੋਲਡੀ, ਸੋਨੂੰ ਬੋਪਾਰਾਏ, ਰਵਿੰਦਰ ਬੱਲੋਵਾਲੀ, ਵਕੀਲ ਬਿਕਰਮਜੀਤ ਸਿੰਘ ਬਾਠ, ਵਿਪਨ ਮੱਖਣਵਿੰਡੀ, ਸੁਖਦੇਵ ਸਿੰਘ ਖਿਦੋਵਾਲੀ, ਮੇਜਰ ਸਿੰਘ ਕਲੇਰ, ਰਵੀ ਬਾਬੋਵਾਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।