ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Tue, 08 Sep 2026 04:57 PM (IST)
Updated Date: Wed, 09 Sep 2026 04:02 AM (IST)
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਿਪਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਬੁਲਾਰੇ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼) ਰਾਜਬੀਰ ਸਿੰਘ ਨੇ ਉਕਤ ਦਿਵਸ ਦੇ ਪਿਛੋਕੜ ਅਤੇ ਸਾਰਥਿਕਤਾ ਬਾਰੇ ਚਰਚਾ ਕੀਤੀ। ਉਕਤ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਸੋਲੋ ਡਾਂਸ ਅਤੇ ਗੀਤ ਆਦਿ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਰਾਜਬੀਰ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਅਨੁਭਵਾਂ ਤੇ ਤਜਰਬਿਆਂ ਦੀ ਗੱਲ ਕਰਦੇ ਹੋਏ ਵਿਦਿਆਰਥੀ ਜੀਵਨ ’ਚ ਅਧਿਆਪਕ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਨੇ ਉੱਤਮ ਆਚਰਨ ਉਸਾਰੀ ਲਈ ਮਿੱਠੀ ਬੋਲ-ਬਾਣੀ ਬੋਲਣ ਅਤੇ ਚੰਗਾ ਸਾਹਿਤ ਪੜ੍ਹਨ ਦਾ ਹੋਕਾ ਦਿੱਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਖ਼ਾਲਸਾ ’ਵਰਸਿਟੀ ਦੇ ਧਰਮ ਅਧਿਐਨ ਸਕੂਲ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਇੰਚਾਰਜ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਬੰਦੇ ਦੀ ਬੁੱਧੀ ਵੇਲ ਵਰਗੀ ਹੁੰਦੀ ਹੈ, ਜਿਸ ਨੂੰ ਜਿੰਨ੍ਹਾਂ ਵੱਡਾ ਗਿਆਨ ਰੂਪੀ ਦਰੱਖ਼ਤ ਮਿਲੇਗਾ, ਇਹ ਉਨ੍ਹਾਂ ਹੀ ਜ਼ਿਆਦਾ ਵਿਕਾਸ ਕਰਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਿਆਨ ਸ਼ਕਤੀ ਕੰਮ ਨੂੰ ਸਮਰਪਿਤ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਜੀਵਨ ’ਚ ਤਰੱਕੀ ਕਰ ਸਕਦੇ ਹਾਂ। ਇਸ ਤੋਂ ਪਹਿਲਾਂ ਮੁਖੀ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਵੱਲੋਂ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਪੌਦੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰਾਜਬੀਰ ਸਿੰਘ ਅਤੇ ਡਾ. ਗੋਗੋਆਣੀ ਨੂੰ ਵਿਦਿਆਰਥੀਆਂ ਨਾਲ ਰੂਬਰੂ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਵਿਸ਼ੇਸ਼ਗਤਾ ’ਤੇ ਚਾਨਣਾ ਪਾਇਆ। ਇਸ ਮੌਕੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਸੋਲੋ ਡਾਂਸ ਤੇ ਗੀਤ ਮੁਕਾਬਲਿਆਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਿਦਆਰਥੀਆਂ ਨੂੰ ਰਾਜਬੀਰ ਸਿੰਘ ਨੇ ਡਾ. ਗੋਗੋਆਣੀ ਅਤੇ ਡਾ. ਰਮਿੰਦਰ ਕੌਰ ਨਾਲ ਮਿਲ ਕੇ ਯਾਦਗਾਰੀ ਚਿੰਨ੍ਹ ਵੀ ਪ੍ਰਦਾਨ ਕੀਤੇ ਗਏ। ਇਸ ਉਪਰੰਤ ਡਾ. ਰਮਿੰਦਰ ਕੌਰ ਨੇ ਰਾਜਬੀਰ ਸਿੰਘ ਅਤੇ ਡਾ. ਗੋਗੋਆਣੀ ਨੂੰ ਸਨਮਾਨ ਚਿੰਨ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਇਸ ਸਮਾਗਮ ਮੌਕੇ ਸਹਾਇਕ ਪ੍ਰੋਫ਼ੈਸਰ ਡਾ. ਕਾਰਜ ਸਿੰਘ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ, ਜਦਕਿ ਮੰਚ-ਸੰਚਾਲਨ ਦੀ ਭੂਮਿਕਾ ਸਹਾਇਕ ਪ੍ਰੋਫ਼ੈਸਰ ਡਾ. ਯਾਦਵਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਡਾ. ਕੁਲਵੰਤ ਕੌਰ, ਡਾ. ਮਨੀਸ਼ ਕੁਮਾਰ, ਡਾ. ਰਮਨਦੀਪ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਮਨਦੀਪ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਮੌਜੂਦ ਸਨ।