ਐੱਸਡੀਐੱਮ ਦੇ ਦਫ਼ਤਰ ਮੂਹਰੇ ਕਿਸਾਨਾਂ ਕੀਤੀ ਨਾਅਰੇਬਾਜ਼ੀ ਐੱਸਡੀਐੱਮ ਦੇ ਦਫ਼ਤਰ ਮੂਹਰੇ ਕਿਸਾਨਾਂ ਕੀਤੀ ਨਾਅਰੇਬਾਜ਼ੀ
Publish Date: Tue, 08 Sep 2026 05:28 PM (IST)
Updated Date: Wed, 09 Sep 2026 04:04 AM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ ਜਿਲ੍ਹਾ ਇਕਾਈ ਵੱਲੋਂ ਕਾਮਰੇਡ ਸੁੱਚਾ ਸਿੰਘ ਅਜਨਾਲਾ ਦੀ ਅਗਵਾਈ ਵਿਚ ਐਸਡੀਐਮ ਅਜਨਾਲਾ ਨੂੰ ਮੰਗ ਪੱਤਰ ਪੇਸ਼ ਕਰਕੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਭੇਜਣ ਦੀ ਅਪੀਲ ਕੀਤੀ। ਮੰਗ ਪੱਤਰ ਦੇਣ ਤੋਂ ਪਹਿਲਾਂ ਐਸਡੀਐਮ ਦਫਤਰ ਦੇ ਬਾਹਰ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਦੀ ਵਿਆਖਿਆ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਕਾਮਰੇਡ ਸੁਰਿੰਦਰ ਸਿੰਘ ਮੀਰਾਕੋਟ ਨੇ ਕਿਹਾ ਕਿ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਕਿਉਂਕਿ ਇਹ ਸਮਝੌਤਾ ਕਿਸਾਨ ਅਤੇ ਦੇਸ਼ ਵਿਰੋਧੀ ਹੈ। ਪੰਜਾਬ ਵਿਚ ਪਾਣੀ ਦੀ ਨਿਆਇਕ ਵੰਡ ਕੀਤੀ ਜਾਵੇ, ਬਿਜਲੀ 2025 ਰੱਦ ਕੀਤਾ ਜਾਵੇ, ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੱਸਿਆ ਕਿ ਕੇਂਦਰੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਮਜ਼ਦੂਰ ਤੇ ਕਿਸਾਨ ਵਿਰੋਧੀ ਹੈ। ਪੰਜਾਬ ਸਰਕਾਰ ਵੱਲੋਂ ਅਮਨ ਕਾਨੂੰਨ ਦੀ ਅਵਸਥਾ ਸੰਭਾਲੀ ਨਹੀਂ ਜਾ ਰਹੀ, ਰੋਜ਼ ਦਿਨ ਦਿਹਾੜੇ ਕਤਲ ਲੁੱਟਾਂ ਖੋਹਾਂ ਮਾਰ-ਕੁਟਾਈ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦੋਵੇਂ ਸਰਕਾਰਾਂ ਮਹਿੰਗਾਈ ਨੂੰ ਰੋਕਣ ਵਿਚ ਫੇਲ ਸਾਬਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਥੀ ਸੁਰਿੰਦਰ ਸਿੰਘ, ਬਖਤਾਵਰ ਸਿੰਘ, ਕੁਲਵੰਤ ਸਿੰਘ, ਰਮੇਸ਼ ਕੁਮਾਰ, ਕੁਲਦੀਪ ਸਿੰਘ, ਸਿਤਾਰਾ ਸਿੰਘ, ਕਿਰਪਾ ਰਾਮ ਆਦਿ ਹਾਜ਼ਰ ਸਨ।