- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਸ ਰੈਲੀਆਂ ਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀो

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਪਲਵੀ ਮਿਸ਼ਰਾ ਨੇ ਅੰਮ੍ਰਿਤਸਰ ’ਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।