ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਾਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਾਰੀ
Publish Date: Tue, 08 Sep 2026 06:28 PM (IST)
Updated Date: Wed, 09 Sep 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕੇ ਵਿਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਗੁਰਮੰਦਰ ਸਿੰਘ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-2 ਦੇ ਦਫ਼ਤਰ ਵੱਲੋਂ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਵੋਟਰ ਸੂਚੀ ਦੀ ਸੁਧਾਈ ਦੌਰਾਨ 20-ਅਟਾਰੀ (ਅ.ਜ.) ਵਿਧਾਨ ਸਭਾ ਹਲਕੇ ਨਾਲ ਸਬੰਧਤ ਯੋਗ ਨਾਗਰਿਕ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਐੱਨਆਰਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6-ਏ, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰ ਸਕਦੇ ਹਨ। ਇਹ ਫਾਰਮ ਭਰ ਕੇ ਸਬੰਧਤ ਇਲਾਕੇ ਦੇ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਯੋਗ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੋਟਰ ਸੂਚੀ ਵਿਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰ ਲੈਣ। ਜੇਕਰ ਕਿਸੇ ਵੇਰਵੇ ਵਿਚ ਸੋਧ ਦੀ ਲੋੜ ਹੋਵੇ ਜਾਂ ਨਵੀਂ ਵੋਟ ਬਣਵਾਉਣੀ ਹੋਵੇ ਤਾਂ ਨਿਰਧਾਰਤ ਫਾਰਮ ਰਾਹੀਂ ਆਪਣੀ ਅਰਜ਼ੀ ਸਮੇਂ ਸਿਰ ਜਮ੍ਹਾਂ ਕਰਵਾਈ ਜਾਵੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਣਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਸਾਂਝੀ ਕੀਤੀ ਗਈ ਹੈ, ਤਾਂ ਜੋ ਯੋਗ ਵੋਟਰਾਂ ਨੂੰ ਇਸ ਪ੍ਰਕਿਿਰਆ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-2 ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ, ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਿਰਧਾਰਤ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਹੁਤ ਮਹੱਤਵਪੂਰਨ ਹੈ।