ਐੱਸਆਈਆਰ-2026 ਅਧੀਨ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਅੱਜ ਐਸਆਈਆਰ-2026 ਅਧੀਨ ਮੈਗਾ ਵੋਟਰ ਇਨਰੋਲਮੈਂਟ ਡਰਾਈਵ 9 ਸਤੰਬਰ ਨੂੰ
Publish Date: Tue, 08 Sep 2026 06:30 PM (IST)
Updated Date: Wed, 09 Sep 2026 04:05 AM (IST)
ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਤੇ ਲੋਕਤੰਤਰਿਕ ਪ੍ਰਕਿਰਿਆ ’ਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਮੁਹਿੰਮ ਦਾ ਮੁੱਖ ਉਦੇਸ਼ : ਡੀਸੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸੁਚੱਜਾ, ਅਪਡੇਟ ਅਤੇ ਸਮਾਵੇਸ਼ੀ ਬਣਾਉਣ ਦੇ ਉਦੇਸ਼ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਅਧੀਨ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨਾ ਅਤੇ ਲੋਕਾਂ ਦੀ ਲੋਕਤੰਤਰਿਕ ਪ੍ਰਕਿਿਰਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਹੈ। ਇਸ ਸਬੰਧੀ ਮੁੱਖ ਸਮਾਗਮ 9 ਸਤੰਬਰ ਨੂੰ ਸਵੇਰੇ 10 ਵਜੇ ਗੋਲਡਨ ਜੁਬਲੀ ਕਨਵੈਨਸ਼ਨ ਹਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾਵੇਗਾ। ਡੀਸੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ, ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਯੋਗ ਨਾਗਰਿਕਾਂ ਦੀ ਭੂਮਿਕਾ ਅਤੇ ਮਜ਼ਬੂਤ ਲੋਕਤੰਤਰ ਲਈ ਸਰਗਰਮ ਨਾਗਰਿਕ ਭਾਗੀਦਾਰੀ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਇਸ ਮੌਕੇ ਲੋਕਾਂ ਨੂੰ ਆਪਣੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਯੋਗ ਨਾਗਰਿਕਾਂ ਨੂੰ ਵੀ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਐੱਸਆਈਆਰ 2026 ਤਹਿਤ ਚਲਾਈ ਜਾ ਰਹੀ ਇਹ ਮੁਹਿੰਮ ਇਹ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਆਪਣੀ ਵੋਟਰ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿਚ ਸੋਧ ਜਾਂ ਹੋਰ ਲੋੜੀਂਦੀ ਕਾਰਵਾਈ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੇ ਵੋਟਰ ਅਧਿਕਾਰ ਤੇ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਹੋਣ। ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਮੁਹਿੰਮ ਰਾਹੀਂ ‘ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ’ ਦੇ ਉਦੇਸ਼ ਨੂੰ ਸਾਕਾਰ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ।