ਸੁੱਖ ਔਜਲਾ ਦੀ ਅਗਵਾਈ ’ਚ ਕਾਂਗਰਸ ਨੂੰ ਲਗਾਤਾਰ ਮਿਲ ਰਿਹਾ ਸਮਰਥਨ ਸੁੱਖ ਔਜਲਾ ਦੀ ਅਗਵਾਈ ’ਚ ਕਾਂਗਰਸ ਨੂੰ ਲਗਾਤਾਰ ਮਿਲ ਰਿਹਾ ਸਮਰਥਨ
Publish Date: Sun, 27 Sep 2026 04:26 PM (IST)
Updated Date: Mon, 28 Sep 2026 04:00 AM (IST)
ਫੋਟੋ- ਕੈਪਸ਼ਨ : ਅਜਨਾਲਾ ਹਲਕੇ ਵਿਚ ਮੀਟਿੰਗ ਦੌਰਾਨ ਸੀਨੀਅਰ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ। * ਪਿੰਡ ਪੂੰਗਾ ਵਿਚ ਕਈ ਆਗੂ ਤੇ ਵਰਕਰ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅਜਨਾਲਾ ਹਲਕੇ ’ਚ ਸੀਨੀਅਰ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕਾਂਗਰਸ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਅੱਜ ਵੀ ਪਿੰਡ ਪੂੰਗਾ ਦੇ ਕਈ ਆਗੂਆਂ ਤੇ ਵਰਕਰਾਂ ਨੇ ਭਾਜਪਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ। ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ’ਚ ਜਸਪਾਲ ਸਿੰਘ ਦੀ ਅਗਵਾਈ ਹੇਠ ਨਿਸ਼ਾਨ ਸਿੰਘ, ਬਲਜਿੰਦਰ ਸਿੰਘ, ਤਜਬੀਰ ਸਿੰਘ, ਕਸ਼ਮੀਰ ਸਿੰਘ, ਸਰਪੰਚ ਦਲਬੀਰ ਸਿੰਘ, ਕੁਲਦੀਪ ਸਿੰਘ, ਸੁਖਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਜੈ ਸਿੰਘ, ਜੋਗਿੰਦਰ ਕੌਰ, ਵੀਰ ਕੌਰ, ਕੁਲਜਿੰਦਰ ਕੌਰ, ਰਾਜਿੰਦਰ ਕੌਰ ਅਤੇ ਰਜਵਿੰਦਰ ਕੌਰ ਸਮੇਤ ਹੋਰ ਲੋਕ ਸ਼ਾਮਲ ਰਹੇ। ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡਾਂ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸੁੱਖ ਔਜਲਾ ਦੀ ਅਗਵਾਈ ਹੇਠ ਅਜਨਾਲਾ ਹਲਕੇ ਵਿੱਚ ਲੋਕਾਂ ਦੇ ਲਗਾਤਾਰ ਕਾਂਗਰਸ ਨਾਲ ਜੁੜਨ ਦਾ ਸਿਲਸਿਲਾ ਜਾਰੀ ਹੈ। ਪਿੰਡ ਪੂੰਗਾ ’ਚ ਹੋਈ ਇਹ ਨਵੀਂ ਸ਼ਮੂਲੀਅਤ ਕਾਂਗਰਸ ਦੇ ਸਥਾਨਕ ਸੰਗਠਨ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਆਗੂਆਂ ਤੇ ਪਰਿਵਾਰਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਦੇ ਪ੍ਰੋਗਰਾਮ ਹੋ ਚੁੱਕੇ ਹਨ। ਸੁੱਖ ਔਜਲਾ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਤੇ ਵਿਕਾਸ ਦੀ ਰਾਹ ’ਤੇ ਅੱਗੇ ਵਧਣਾ ਚਾਹੁੰਦੇ ਹਨ।