ਵਿਦਿਆਰਥਣ ਗੁਰਸੀਰਤ ਕੌਰ ਦੀ ਐੱਮਬੀਬੀਐੱਸ ਲਈ ਹੋਈ ਚੋਣ ਵਿਦਿਆਰਥਣ ਗੁਰਸੀਰਤ ਕੌਰ ਦੀ ਐਮਬੀਬੀਐੱਸ ਲਈ ਹੋਈ ਚੋਣ
Publish Date: Sun, 27 Sep 2026 05:21 PM (IST)
Updated Date: Mon, 28 Sep 2026 04:01 AM (IST)
ਫੋਟੋ-4 ਕੈਪਸਨ : ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਦਾ ਸਨਮਾਨ ਕਰਨ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਅਤੇ ਹੋਰ। ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਂਕ ਮਹਿਤਾ : ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਕ ਦੀ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਵੱਡੀ ਉਪਲਬਧੀ ਹਾਸਲ ਕੀਤੀ ਹੈ। ਸੈਸ਼ਨ 2025-26 ਦੌਰਾਨ ਬਾਰ੍ਹਵੀਂ ਕਲਾਸ ’ਚ ਮੈਡੀਕਲ ਸਟਰੀਮ ਨਾਲ ਸਬੰਧਤ ਇਸ ਹੋਣਹਾਰ ਵਿਦਿਆਰਥਣ ਨੇ 95 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਬਾਅਦ ਗੁਰਸੀਰਤ ਕੌਰ ਨੇ ਨੀਟ ਪ੍ਰੀਖਿਆ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਹਾਸਲ ਕੀਤੀ ਤੇ ਹੁਣ ਉਸਦੀ ਚੋਣ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਐੱਸਜੀਆਰਡੀ), ਅੰਮ੍ਰਿਤਸਰ ਵਿਖੇ (ਐੱਮਬੀਬੀਐੱਸ) ਕੋਰਸ ਲਈ ਹੋਈ ਹੈ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਨੇ ਗੁਰਸੀਰਤ ਕੌਰ ਨੂੰ ਸਕੂਲ ਵਿਖੇ ਵਿਸ਼ੇਸ਼ ਤੌਰ ’ਤੇ ਬੁਲਾ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਗੁਰਸੀਰਤ ਕੌਰ ਨੇ ਆਪਣੀ ਮੁੱਢਲੀ ਪੜ੍ਹਾਈ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀ ਸਿੱਖਿਆ ਖਾਲਸਾ ਅਕੈਡਮੀ ਵਿਚ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਗੁਰਸੀਰਤ ਕੌਰ ਵੱਲੋਂ ਐੱਮਬੀਬੀਐੱਸ ’ਚ ਚੋਣ ਹਾਸਲ ਕਰਨਾ ਖਾਲਸਾ ਅਕੈਡਮੀ ਲਈ ਮਾਣ ਦੀ ਗੱਲ ਹੈ। ਇਸ ਮੌਕੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ ਡਾਇਰੈਕਟਰ ਦਸ਼ਮੇਸ਼ ਵਿਦਿਅਕ ਸੰਸਥਾਵਾਂ ਤੇ ਸਮੂਹ ਸਟਾਫ਼ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਅਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।