ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਮਜ਼ਬੂਤੀ ਤੋਂ ਵਿਰੋਧੀ ਬੋਖਲਾਏ : ਮੋਨੂੰ ਇਟਲੀ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਮਜ਼ਬੂਤੀ ਤੋਂ ਵਿਰੋਧੀ ਬੋਖਲਾਏ : ਮੋਨੂੰ ਇਟਲੀ
Publish Date: Sun, 27 Sep 2026 05:31 PM (IST)
Updated Date: Mon, 28 Sep 2026 04:03 AM (IST)
ਫੋਟੋ:1 ਕੈਪਸ਼ਨ : ਮੋਨੂੰ ਇਟਲੀ। ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਦਿਨੋ-ਦਿਨ ਵਧ ਰਹੀ ਲੋਕਪ੍ਰਿਅਤਾ ਅਤੇ ਪਾਰਟੀ ਦੇ ਆਗੂਆਂ ਵਿਚ ਆ ਰਹੇ ਉਤਸ਼ਾਹ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਬੌਖਲਾਹਟ ਵਿਚ ਆ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਇਟਲੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੋਨੂੰ ਇਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੋਨੂੰ ਇਟਲੀ ਨੇ ਆਖਿਆ ਕਿ ਪੰਜਾਬ ਦੇ ਲੋਕ ਹੁਣ ਵਿਰੋਧੀ ਪਾਰਟੀਆਂ ਦੇ ਝੂਠੇ ਦਾਅਵਿਆਂ ਅਤੇ ਲਾਰੇਬਾਜ਼ੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਅੱਜ ਪੰਜਾਬ ਦਾ ਹਰ ਵਰਗ ਅਕਾਲੀ ਦਲ ਵੱਲ ਵੱਡੀ ਆਸ ਨਾਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੈ, ਉਦੋਂ ਸੂਬੇ ਵਿੱਚ ਬੇਮਿਸਾਲ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿਚ ਬੈਠੇ ਐੱਨਆਰਆਈ ਭਾਈਚਾਰੇ ਦਾ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ ਹੋਰ ਪੱਕਾ ਹੋ ਰਿਹਾ ਹੈ ਅਤੇ ਵਿਰੋਧੀਆਂ ਕੋਲ ਅਕਾਲੀ ਦਲ ਦੀ ਚੜ੍ਹਤ ਦਾ ਮੁਕਾਬਲਾ ਕਰਨ ਲਈ ਕੋਈ ਮੁੱਦਾ ਨਹੀਂ ਬਚਿਆ, ਜਿਸ ਕਰਕੇ ਉਹ ਬੇਬੁਨਿਆਦ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਮੋਨੂੰ ਇਟਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਅੰਦਰ ਹੋਰ ਵੱਡੀ ਤਾਕਤ ਬਣ ਕੇ ਉੱਭਰੇਗਾ ਅਤੇ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਹੋ ਜਾਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਨ।