ਧੰਨ-ਧੰਨ ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੇਲਾ 29 ਨੂੰ ਧੰਨ-ਧੰਨ ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਮੇਲਾ 29 ਨੂੰ
Publish Date: Sun, 27 Sep 2026 05:50 PM (IST)
Updated Date: Mon, 28 Sep 2026 04:04 AM (IST)
ਫੋਟੋ: 30 ਕੈਪਸ਼ਨ : ਧੰਨ-ਧੰਨ ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਮੌਕੇ ਕਰਾਏ ਜਾਣ ਵਾਲੇ ਸਲਾਨਾ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਹਰਪਿੰਦਰ ਸਿੰਘ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਸੇਵਕ ਧੰਨ-ਧੰਨ ਬਾਬਾ ਭਾਈ ਸਾਲ੍ਹੋ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਮੇਲਾ ਡੇਰਾ ਬਾਬਾ ਭਾਈ ਸਾਲ੍ਹੋ ਜੀ ਮਜੀਠਾ ਵਿਖੇ ਬਾਬਾ ਭਾਈ ਸਾਲ੍ਹੋ ਜੀ ਦੀ ਅੰਸ਼ ਵੰਸ਼ ਬਾਬਾ ਹਰਭਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ 29 ਸਤੰਬਰ ਨੂੰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਾਬਾ ਹਰਭਿੰਦਰ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਬਾਬਾ ਭਾਈ ਸਾਲ੍ਹੋ ਜੀ ਮਜੀਠਾ ਵਿਖੇ ਮੇਲੇ ਸਬੰਧੀ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਨਿਰੰਤਰ ਚੱਲ ਰਹੇ ਹਨ, ਜਿਨ੍ਹਾਂ ਦੇ 29 ਸਤੰਬਰ ਨੂੰ ਸਵੇਰੇ ਭੋਗ ਪਾਏ ਜਾਣਗੇ। ਉਪਰੰਤ ਬਾਹਰ ਖੁੱਲ੍ਹੇ ਪੰਡਾਲ ’ਚ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਮਨੋਹਰ ਗੁਰਬਾਣੀ ਕੀਰਤਨ, ਧਾਰਮਿਕ ਵਾਰਾਂ, ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨਾਲ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਹੀ ਡੇਰਾ ਬਾਬਾ ਭਾਈ ਸਾਲ੍ਹੋ ਜੀ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਤੋ ਵਰੋਸਾਏ ਹੋਏ ਪੰਜ ਪਿਆਰੇ ਚਾਹਵਾਨ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਾਉਣਗੇ। ਇਸ ਮੌਕੇ ਜਾਣਕਾਰੀ ਦੇਣ ਵਾਲਿਆਂ ਵਿਚ ਬਾਬਾ ਹਰਭਿੰਦਰ ਸਿੰਘ ਦੇ ਨਾਲ ਬਾਬਾ ਕੁਲਦੀਪ ਸਿੰਘ, ਬਾਬਾ ਸੁਖਪਾਲ ਸਿੰਘ, ਬਾਬਾ ਬਲਦੇਵ ਸਿੰਘ, ਮਾਸਟਰ ਜਗਜੀਤ ਸਿੰਘ, ਤਰਲੋਕ ਸਿੰਘ, ਅਜੀਤ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਸਤਪਾਲ ਸਿੰਘ, ਦਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।