- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ 2026: ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਦੀ ਸ਼ੁਰੂਆਤ

ਫੋਟੋ : ਕੈਪਸ਼ਨ: ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਦੌਰਾਨ ਜੇਤੂ ਖਿਡਾਰੀਆਂ ਨਾਲ ਪ੍ਰਬੰਧਕ।
* ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੂਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਹੋਈ। ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ ਦੇ ਪਹਿਲੇ ਦਿਨ ਅੰਡਰ-14 ਵਰਗ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੂਡੋ ਮੁਕਾਬਲਿਆਂ ਦੇ ਨਤੀਜੇ ਦੌਰਾਨ ਅੰਡਰ-14 ਲੜਕੀਆਂ ਵਿਚ 28 ਕਿਲੋ ਭਾਰ ਵਰਗ: ਸੰਧਿਆ (ਕੇਬੀਡੀਐੱਸ) ਨੇ ਪਹਿਲਾ ਅਤੇ ਨਵਦੀਪ (ਵੰਡਾਲੀ ਗੁਰੂ) ਨੇ ਦੂਜਾ ਸਥਾਨ ਹਾਸਲ ਕੀਤਾ। 32 ਕਿਲੋ ਭਾਰ ਵਰਗ ਵਿਚ ਸਹਿਜਪ੍ਰੀਤ (ਭਵਨ ਐੱਸਐੱਲ ਸਕੂਲ) ਨੇ ਪਹਿਲਾ, ਗਰਿਮਾ (ਕੇਸੀਐੱਸ) ਨੇ ਦੂਜਾ, ਜਦਕਿ ਸੁਨੈਨਾ (ਕੇਬੀਡੀਐੱਸ) ਅਤੇ ਯਸ਼ਪ੍ਰੀਤ (ਕੇਸੀਐੱਸ) ਨੇ ਤੀਜਾ ਸਥਾਨ ਹਾਸਲ ਕੀਤਾ। 36 ਕਿਲੋ ਭਾਰ ਵਰਗ ਵਿਚ ਸੀਰਤ ਕੌਰ (ਕੇਸੀਐੱਸ) ਨੇ ਪਹਿਲਾ, ਰੁਹਾਨੀ (ਕੇਬੀਡੀਐੱਸ) ਨੇ ਦੂਜਾ, ਜਦਕਿ ਕਾਵਿਆ ਅਤੇ ਨਿਹਾਰਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਖੇਡਾਂ ਰਾਹੀਂ ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰਸ਼ਨ ਕਰਨ ਲਈ ਪ੍ਰੇਰਿਤ ਕੀਤਾ।