ਚੋਣ ਕਮਿਸ਼ਨ ਦੀ ਜਵਾਬਦੇਹੀ ਤੇ ਵੋਟਰਾਂ ਦੇ ਹੱਕ ਲਈ ਅੱਜ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ ਚੋਣ ਕਮਿਸ਼ਨ ਦੀ ਜਵਾਬਦੇਹੀ ਤੇ ਵੋਟਰਾਂ ਦੇ ਹੱਕ ਲਈ ਅੱਜ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ
Publish Date: Sun, 27 Sep 2026 08:18 PM (IST)
Updated Date: Mon, 28 Sep 2026 04:10 AM (IST)
ਫੋਟੋ-40 ਫੋਟੋ ਕੈਪਸ਼ਨ: ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਭਗਵੰਤ ਪਾਲ ਸਿੰਘ ਸੱਚਰ ਤੇ ਸਾਥੀ। * ਕੁੱਲ ਹਿੰਦ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੋਣਗੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ, ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਚਲਾਏ ਜਾ ਰਹੇ ਵਿਰੋਧ ਦਾ ਅਗਲਾ ਪੜਾਅ ਹੈ। ਇਸ ਸਬੰਧੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕੱਲ ਸੋਮਵਾਰ ਸ਼ਾਮ ਚਾਰ ਵਜੇਂ ਅੰਮ੍ਰਿਤਸਰ ਸ਼ਹਿਰੀ ਤੱ ਦਿਹਾਤੀ ਕਾਂਗਰਸ ਵੱਲੋਂ ਕੰਪਨੀ ਬਾਗ ਦੇ ਕੋਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਦੀ ਤਿਆਰੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਸੱਚਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਅੰਦਰੂਨੀ ਕੰਮਕਾਜ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਮਾਮਲਿਆਂ ’ਤੇ ਉੱਠੇ ਸਵਾਲਾਂ ਦਾ ਪਾਰਦਰਸ਼ੀ ਅਤੇ ਤੱਥਾਂ ’ਤੇ ਆਧਾਰਿਤ ਜਵਾਬ ਦੇਣਾ ਜ਼ਰੂਰੀ ਹੈ। ਹਾਲ ਹੀ ਵਿੱਚ ਸਾਹਮਣੇ ਆਈ ਰਿਪੋਰਟ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵੱਲੋਂ ਕਈ ਮੌਕਿਆਂ ’ਤੇ ਅੰਦਰੂਨੀ ਤੌਰ ’ਤੇ ਇਤਰਾਜ਼ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਗਲਤ ਢੰਗ ਨਾਲ ਨਹੀਂ ਕੱਟਿਆ ਜਾਣਾ ਚਾਹੀਦਾ ਅਤੇ ਹਰ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਸੱਚਰ ਨੇ ਕਾਂਗਰਸ ਦੇ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੋਟਰਾਂ ਦੇ ਹੱਕ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ, “ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦਾ ਮੁੱਦਾ ਨਹੀਂ। ਸਵਾਲ ਹਰ ਭਾਰਤੀ ਦੀ ਵੋਟ, ਵੋਟਰ ਦੇ ਹੱਕ ਅਤੇ ਚੋਣ ਪ੍ਰਕਿਿਰਆ ’ਤੇ ਲੋਕਾਂ ਦੇ ਭਰੋਸੇ ਦਾ ਹੈ। ਮੀਟਿੰਗ ਵਿੱਚ ਰਾਜਵਿੰਦਰ ਸਿੰਘ ਅਰਜਨਮਾਗਾ, ਹਰਭਜਨ ਸਿੰਘ, ਗੁਰਮੁੱਖ ਸਿੰਘ, ਰਣਜੀਤ ਸਿੰਘ ਰਾਣਾ,ਨਿਸ਼ਾਨ ਸਿੰਘ, ਸਤਨਾਮ ਸਿੰਘ ਮਾਗਾ ਥੇਹ, ਸਰਬਜੀਤ ਸਿੰਘ ਚੰਨਣਕੇ, ਪ੍ਰਗਟ ਸਿੰਘ, ਪਰਮਜੀਤ ਸਿੰਘ , ਸ਼ਮਸ਼ੇਰ ਸਿੰਘ ਸਰਪੰਚ, ਸੁਲੱਖਣ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ।