ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਅਰਦਾਸ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਅਰਦਾਸ
Publish Date: Tue, 29 Sep 2026 07:36 PM (IST)
Updated Date: Wed, 30 Sep 2026 04:07 AM (IST)
ਕੈਪਸ਼ਨ : ਸ਼੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਤੇ ਹੋਰ ਸਾਥੀ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਸੰਗਤ ਦੇ ਨਾਮ ਇਕ ਚਿੱਠੀ ਜਾਰੀ ਕੀਤੀ। ਜਿਸ ’ਚ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਤਹਿਤ ਪੁਨਰ-ਸੁਰਜੀਤ ਹੋਏ ਉਸ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਾ ਜ਼ਿਕਰ ਕੀਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ ਤੇ ਇਕ ਬੀਬੀ ਨੇ ਉਥੋਂ ਦੇ ਸ਼੍ਰੋਮਣੀ ਕਮੇਟੀ ਮੈਂਬਰ ’ਤੇ ਆਪਣੀ ਇੱਜ਼ਤ ਨਾਲ ਖਿਲਵਾੜ ਕਰਨ ਦੇ ਦੋਸ਼ ਲਾਉਂਦਿਆਂ ਐੱਫਆਈਆਰ ਦਰਜ ਕਰਵਾਈ ਹੈ। ਗੱਲ ਜਦੋਂ ਦੁਨੀਆਂ ’ਚ ਨਸ਼ਰ ਹੋ ਗਈ ਤਾਂ ਪੰਜ ਸਿੰਘ ਸਾਹਿਬਾਨ ਨੇ ਦੋਸ਼ੀਆਂ ਨੂੰ ਪੰਥ ’ਚੋਂ ਛੇਕ ਦਿੱਤਾ ਹੈ, ਪਰ ਜਥੇਦਾਰ ਨੇ ਇਸ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਕਿ ਬੀਬੀ ਨੇ ਉਨ੍ਹਾਂ ਨਾਲ ਪਹਿਲਾਂ ਸੰਪਰਕ ਕਰ ਕੇ ਜੋ ਸ਼ਿਕਾਇਤ ਦਿੱਤੀ ਸੀ, ਉਸ ਦਾ ਨੋਟਿਸ ਲੈਣ ਦੀ ਬਜਾਏ ਉਸ ਨੂੰ ਪੁਲਿਸ ਕੋਲ ਜਾਣ ਦੀ ਸਲਾਹ ਕਿਉਂ ਦਿੱਤੀ ਗਈ। ਇਸ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਸਫਲ ਹੋਏ ਹਨ। ਇਸ ਮੌਕੇ ਅਮਨਇੰਦਰ ਸਿੰਘ ਬੰਨੀ, ਸੁਖਜਿੰਦਰ ਸਿੰਘ, ਪ੍ਰਿਤਪਾਲ ਸਿੰਘ ਕੋਹਲੀ, ਬਲਵਿੰਦਰ ਸਿੰਘ, ਅਮਰੀਕ ਸਿੰਘ ਸਰਕਲ ਪ੍ਰਧਾਨ, ਭਾਈ ਜਸਵੰਤ ਸਿੰਘ ਪ੍ਰਧਾਨ, ਪ੍ਰੀਤਮ ਸਿੰਘ, ਸੁਖਵੀਰ ਸਿੰਘ ਗਿੱਲ, ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ, ਅਜੈਪਾਲ ਸਿੰਘ ਮੀਰਕੋਟ, ਮਨਿੰਦਰ ਸਿੰਘ ਧੁੰਨਾ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਆਦਿ ਹਾਜ਼ਰ ਸਨ।