ਮਹਾਮਾਈ ਦੀਆਂ ਭੇਟਾਂ ਨਾਲ ਗੂੰਜਿਆ ਪੰਡਾਲ ਮਹਾਮਾਈ ਦਾ ਜਾਗਰਣ ਕਰਵਾਇਆ
Publish Date: Sun, 18 Oct 2026 04:35 PM (IST)
Updated Date: Sun, 18 Oct 2026 04:36 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਮਹਾਮਾਈ ਦੀ ਮਹਿਮਾ ਦਾ ਗੁਣਗਾਨ ਕਰਨ, ਧਾਰਮਿਕ ਪਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਸੰਗਤ ਨੂੰ ਮਾਤਾ ਰਾਣੀ ਦੇ ਚਰਨਾਂ ਨਾਲ ਜੋੜਨ ਦੇ ਉਦੇਸ਼ ਨਾਲ ਜਸਪਾਲ ਸਿੰਘ ਬੱਬੂ ਵੱਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਮਹਾਮਾਈ ਦਾ ਜਾਗਰਣ ਮਹੁੱਲਾ ਸੇਖਪੁਰਾ ਵਿਖੇ ਕਰਵਾਇਆ ਜਾ ਰਹੇ ਹਨ। ਇਸੇ ਧਾਰਮਿਕ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਕਰਵਾਏ ਜਾਗਰਣ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਾਗਰਣ ਦੌਰਾਨ ਮਹਾਮਾਈ ਦੀਆਂ ਭੇਟਾਂ ਅਤੇ ਭਗਤੀਮਈ ਮਾਹੌਲ ਨੇ ਸੰਗਤ ਨੂੰ ਮਾਤਾ ਰਾਣੀ ਦੀ ਭਗਤੀ ਨਾਲ ਜੋੜੀ ਰੱਖਿਆ। ਜਾਗਰਣ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਭਰਾ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਕੌਂਸਲਰ ਅਵਤਾਰ ਸਿੰਘ, ਅਨਮੋਲ ਗਰੋਵਰ ਮੰਗਾ ਮਾਸਟਰ, ਮਨਦੀਪ ਸਿੰਘ ਹੈਪੀ, ਸੁਖਦੇਵ ਸਿੰਘ, ਰੁਕਵਿੰਦਰ ਸਿੰਘ, ਸੁਖਬੀਰ ਸਿੰਘ ਬਿੱਟੂ, ਮੋਹਿੰਦਰ ਸਿੰਘ ਇੱਟਾਂਵਾਲਾ, ਰਵੀਪਾਲ ਸਿੰਘ, ਸੂਰਜਪਾਲ ਸਿੰਘ ਅਤੇ ਸਤਪਾਲ ਸਿੰਘ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਾਰਿਆਂ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। 35 ਸਾਲਾਂ ਤੋਂ ਨਿਰੰਤਰ ਜਾਰੀ ਹੈ ਧਾਰਮਿਕ ਉਪਰਾਲਾ ਜਸਪਾਲ ਸਿੰਘ ਬੱਬੂ ਵੱਲੋਂ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਲਗਾਤਾਰ ਮਹਾਮਾਈ ਦਾ ਜਾਗਰਣ ਕਰਵਾਉਣਾ ਉਨ੍ਹਾਂ ਦੀ ਧਾਰਮਿਕ ਸ਼ਰਧਾ ਅਤੇ ਸੇਵਾ ਭਾਵਨਾ ਨੂੰ ਦਰਸਾਉਂਦਾ ਹੈ। ਹਰ ਸਾਲ ਜਾਗਰਣ ਰਾਹੀਂ ਸ਼ਰਧਾਲੂਆਂ ਨੂੰ ਇਕੱਠੇ ਹੋ ਕੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕਰਨ ਦਾ ਮੌਕਾ ਮਿਲਦਾ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜਾਗਰਣ ਦੌਰਾਨ ਗਾਇਕਾਂ ਅਤੇ ਭਜਨ ਮੰਡਲੀਆਂ ਵੱਲੋਂ ਮਹਾਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਗਿਆ। ਸੰਗਤ ਨੇ ਸ਼ਰਧਾ ਨਾਲ ਭੇਟਾਂ ਦਾ ਆਨੰਦ ਮਾਣਿਆ ਅਤੇ ਮਾਤਾ ਰਾਣੀ ਦੇ ਜੈਕਾਰਿਆਂ ਨਾਲ ਮਾਹੌਲ ਭਗਤੀਮਈ ਬਣਿਆ ਰਿਹਾ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਿਲਆ। ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਮਹਾਮਾਈ ਦੇ ਜਾਗਰਣ ਵਰਗੇ ਧਾਰਮਿਕ ਸਮਾਗਮ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਬੱਬੂ ਵੱਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਜਾਗਰਣ ਕਰਵਾਉਣਾ ਸ਼ਰਧਾ ਅਤੇ ਸੇਵਾ ਭਾਵਨਾ ਦੀ ਮਿਸਾਲ ਹੈ।