ਕੀਰਤਨ ਦਰਬਾਰ ’ਚ ਭਾਜਪਾ ਨੇਤਾ ਰਿੰਕੂ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਕੀਰਤਨ ਦਰਬਾਰ 'ਚ ਪਹੁੰਚੇ ਭਾਜਪਾ ਨੇਤਾ ਰਾਕੇਸ਼ ਕੁਮਾਰ ਰਿੰਕੂ
Publish Date: Sun, 18 Oct 2026 04:59 PM (IST)
Updated Date: Sun, 18 Oct 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਹਲਕਾ ਪੱਛਮੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਾਕੇਸ਼ ਕੁਮਾਰ ਰਿੰਕੂ ਦੀ ਟੀਮ ਵੱਲੋਂ ਗੁਰਦੁਆਰਾ ਸਾਧ ਸੰਗਤ, ਕਰਤਾਰ ਨਗਰ, ਛੇਹਰਟਾ ਵਿਖੇ ਕਰਵਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿਚ ਹਾਜ਼ਰੀ ਭਰੀ ਗਈ। ਇਸ ਪਾਵਨ ਮੌਕੇ ਤੇ ਰਾਕੇਸ਼ ਕੁਮਾਰ ਰਿੰਕੂ ਅਤੇ ਉਨ੍ਹਾਂ ਦੀ ਟੀਮ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਚ ਰਾਗੀ ਜੱਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਭਾਜਪਾ ਨੇਤਾ ਰਾਕੇਸ਼ ਕੁਮਾਰ ਰਿੰਕੂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦੀ ਹੈ। ਸਾਨੂੰ ਸਾਰਿਆਂ ਨੂੰ ਗੁਰੂਆਂ ਦੇ ਦੱਸੇ ਮਾਰਗ ’ਤੇ ਚੱਲ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੀ ਟੀਮ ਦੇ ਕਈ ਅਹੁਦੇਦਾਰ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਬਾ ਜਸਬੀਰ ਸਿੰਘ, ਅਵਿਨਾਸ਼ ਸ਼ੈਲਾ, ਰਮਨ ਕੁਮਾਰ, ਅਰਵਿੰਦ ਕੁਮਾਰ, ਪੰਨਾ ਲਾਲ, ਲੱਕੀ ਮਹਿਤਾ ਆਦਿ ਹਾਜ਼ਰ ਸਨ।